5 Dariya News

ਵੈਸਟਰਨ ਏਅਰ ਕਮਾਂਡ ਦੇ ਏਅਰ ਆਫੀਸਰ ਕਮਾਂਡਿੰਗ ਏਅਰ ਮਾਰਸ਼ਲ ਬੀ ਸੁਰੇਸ਼ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ

5 Dariya News

ਹਲਵਾਰਾ/ਲੁਧਿਆਣਾ 03-Jun-2020

ਵੈਸਟਰਨ ਏਅਰ ਕਮਾਂਡ ਦੇ ਏਅਰ ਆਫੀਸਰ ਕਮਾਂਡਿੰਗ ਏਅਰ ਮਾਰਸ਼ਲ ਬੀ ਸੁਰੇਸ਼ ਵੱਲੋਂ ਅੱਜ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਲਵਾਰਾ ਏਅਰ ਫੋਰਸ ਸਟੇਸ਼ਨ ਦੇ ਏਅਰ ਆਫੀਸਰ ਕਮਾਂਡਿੰਗ ਏਅਰ ਕੋਮੋਡੋਰ ਏ ਭਦਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ।ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਏਅਰ ਫੋਰਸ ਸਟੇਸ਼ਨ 'ਤੇ ਸਥਾਨਕ ਮਹੱਤਵਪੂਰਨ ਸਥਾਪਤੀਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਆਪਰੇਸ਼ਨਲ ਤਿਆਰੀ ਬਾਰੇ ਜਾਣਕਾਰੀ ਲਈ। ਉਨ੍ਹਾਂ ਕੋਵਿਡ 19 ਬਿਮਾਰੀ ਤੋਂ ਬਚਾਅ ਆਦਿ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਅੱਜ ਨੂੰ ਸਾਨੂੰ ਸੁਰੱਖਿਆ ਖਤਰਿਆਂ ਦੇ ਨਾਲ-ਨਾਲ ਕੋਵਿਡ 19 ਮਹਾਂਮਾਰੀ ਦਾ ਵੀ ਟਾਕਰਾ ਕਰਨਾ ਹੈ। ਇਸ ਮੌਕੇ ਉਨ੍ਹਾਂ ਆਪਣੀਆਂ ਕੰਮ ਕਰਨ ਦੀਆਂ ਸਮਰੱਥਾਵਾਂ ਅਤੇ ਵਸੀਲਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਵਰਤਣ 'ਤੇ ਜ਼ੋਰ ਦਿੱਤਾ।ਇਸ ਮੌਕੇ ਉਨ੍ਹਾਂ ਸਮੁੱਚੇ ਏਅਰ ਫੋਰਸ ਸਟੇਸ਼ਨ ਦੇ ਸਟਾਫ ਦੀ ਡਿਊਟੀ ਪ੍ਰਤੀ ਵਚਨਬੱਧਤਾ ਅਤੇ ਪ੍ਰਤੀਬੱਧਤਾ ਦੀ ਪ੍ਰਸ਼ੰਸ਼ਾ ਕੀਤੀ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਫਿੱਟ ਰਹਿਣ ਦੇ ਨਾਲ-ਨਾਲ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਗਰੂਕ ਰਹਿਣ ਦੀ ਅਪੀਲ ਕੀਤੀ।