94613 ਪਰਿਵਾਰਾਂ ਨੂੰ ਸਮਾਰਟ ਕਾਰਡ ਧਾਰਕਾਂ ਨੂੰ ਵੰਡੀ 5496 ਮੀਟਰਕ ਟਨ ਕਣਕ
ਕਾਰਡ ਧਾਰਕ ਪਰਿਵਾਰਾਂ ਨੂੰ 278 ਮੀਟਰਕ ਟਨ ਦਾਲ ਦੀ ਵੀ ਕੀਤੀ ਵੰਡ
5 Dariya News
ਮਾਨਸਾ 03-Jun-2020
ਪੰਜਾਬ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ 94613 ਲੋੜਵੰਦ ਪਰਿਵਾਰਾਂ, ਜਿਨ੍ਹਾਂ ਦੇ ਸਮਾਰਟ ਕਾਰਡ ਬਣੇ ਹੋਏ ਹਨ, ਨੂੰ 5496 ਮੀਟਰਕ ਟਨ ਕਣਕ ਅਤੇ 278 ਮੀਟਰਕ ਟਨ ਦਾਲ ਦੀ ਮੁਫ਼ਤ ਵੰਡ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਜਿਸ ਤਹਿਤ ਪੀ.ਐਮ.ਜੀ.ਕੇ.ਵਾਈ. (ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ) ਤਹਿਤ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਧਾਰਕਾਂ ਨੂੰ ਕਣਕ ਅਤੇ ਦਾਲ ਦੀ ਮੁਫ਼ਤ ਵੰਡ ਕੀਤੀ ਜਾ ਰਹੀ ਹੈ।ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਫੂਡ ਸਪਲਾਈ ਮੰਤਰੀ ਪੰਜਾਬ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 1 ਲੱਖ 1 ਹਜ਼ਾਰ 570 ਸਮਾਰਟ ਕਾਰਡ ਧਾਰਕਾਂ ਨੂੰ ਨਿਰਵਿਘਨ ਕਣਕ ਅਤੇ ਦਾਲ ਦੀ ਵੰਡ ਕੀਤੀ ਜਾ ਰਹੀ ਹੈ।ਸ਼੍ਰੀਮਤੀ ਮਧੂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਮਾਨਸਾ ਜ਼ਿਲ੍ਹੇ ਲਈ 6239 ਮੀਟਰਕ ਟਨ ਕਣਕ ਅਤੇ 316.19 ਮੀਟਰਕ ਟਨ ਕਣਕ ਪ੍ਰਾਪਤ ਹੋਈ ਹੈ, ਜਿਨ੍ਹਾਂ ਦੀ ਜ਼ਿਲ੍ਹੇ ਦੇ ਸਮਾਰਟ ਕਾਰਡ ਧਾਰਕਾਂ ਵਿੱਚ ਵੰਡ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੰਡ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 94613 ਪਰਿਵਾਰਾਂ ਨੂੰ 5496 ਮੀਟਰਕ ਟਨ ਕਣਕ ਅਤੇ 278 ਮੀਟਰਕ ਟਨ ਦਾਲ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਕਣਕ ਅਤੇ ਦਾਲ ਵੰਡਣ ਦੀ ਪ੍ਰਕ੍ਰਿਆ ਜਾਰੀ ਹੈ।ਉਨ੍ਹਾਂ ਦੱਸਿਆ ਕਿ ਸਮਾਰਟ ਕਾਰਡ ਧਾਰਕਾਂ ਨੂੰ 3 ਮਹੀਨਿਆਂ ਲਈ 15 ਕਿਲੋ ਕਣਕ ਪ੍ਰਤੀ ਵਿਅਕਤੀ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ, ਜੋ ਕਿ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕੋਈ ਵੀ ਲਾਭਪਾਤਰੀ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰੇਕ ਕਾਰਡ ਧਾਰਕ ਨੂੰ ਉਨ੍ਹਾਂ ਦੇ ਪਰਿਵਾਰ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕੀਤੀ ਜਾਵੇਗੀ।