5 Dariya News

ਲਦਾਖ਼ ਵਿਖੇ ਸ਼ਹੀਦ ਹੋਏ 20 ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਰਾਗੜ੍ਹੀ ਵਿਖੇ ਕੀਤੀ ਅਰਦਾਸ

5 Dariya News

ਫਿਰੋਜ਼ਪੁਰ 19-Jun-2020

ਭਾਰਤ-ਚੀਨ ਸਰਹੱਦ 'ਤੇ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ਚ ਸੋਮਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਭਾਰਤੀ ਫ਼ੌਜ ਦੇ ਕਰਨਲ ਸਮੇਤ ਸ਼ਹੀਦ 20 ਸੈਨਿਕ ਸ਼ਹੀਦ ਹੋਏ। ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕਾਂਗਰਸੀ ਆਗੂ ਸ੍ਰ: ਅਨੁਮੀਤ ਸਿੰਘ ਹੀਰਾ ਸੋਢੀ ਨੇ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਛਾਉਣੀ ਵਿਖੇ ਅਰਦਾਸ ਕੀਤੀ।ਇਸ ਦੌਰਾਨ ਉਨ੍ਹਾਂ ਨੇ ਪ੍ਰਣਾਮ ਸ਼ਹੀਦਾਂ ਨੂੰ, ਵੀਰ ਜਵਾਨ ਅਮਰ ਰਹੇ ਦੇ ਪੰਫਲੈਟ ਫੜ੍ਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾ ਨਹੀਂ ਸਕਦੇ ਤੇ ਇਹ ਸ਼ਹੀਦ ਹਮੇਸ਼ਾ ਸਾਡੇ ਦਿਲਾਂ ਵਿਚ ਵੱਸਦੇ ਰਹਿਣਗੇ। ਇਸ ਮੌਕੇ ਦਵਿੰਦਰ ਜੰਗ ਸੈਕਟਰੀ, ਪੀਏ ਅੰਮ੍ਰਿਤਪਾਲ ਸਿੰਘ, ਓਐਸਡੀ ਵਿਕੀ ਸਿੱਧੂ, ਅਮਰੀਕ ਸਿੰਘ ਆਦਿ ਹਾਜ਼ਰ ਸਨ।