5 Dariya News

2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ

5 Dariya News

ਚੰਡੀਗੜ੍ਹ 02-Jul-2020

ਪੰਜਾਬ ਸਰਕਾਰ ਨੇ ਅੱਜ 2 ਆਈ.ਏ.ਐਸ ਅਧਿਕਾਰੀਆਂ ਅਤੇ 1 ਪੀ.ਸੀ.ਐਸ ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਸ੍ਰੀ ਚੰਦਰ ਗੈਂਦ ਨੂੰ ਕਮਿਸ਼ਨਰ, ਪਟਿਆਲਾ ਡਿਵੀਜ਼ਨ, ਪਟਿਆਲਾ ਤੈਨਾਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੂੰ ਮੁੱਖ ਕਾਰਜਕਾਰੀ ਅਧਿਕਾਰੀ, ਜੰਗ-ਏ-ਆਜ਼ਾਦੀ ਯਾਦਗਾਰ ਫ਼ਾਊਂਡੇਸ਼ਨ, ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਸ੍ਰੀ ਅਮਨਦੀਪ ਬਾਂਸਲ ਨੂੰ ਵਧੀਕ ਸਕੱਤਰ, ਮੈਡੀਕਲ ਸਿੱਖਿਆ ਤੇ ਖੋਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ।