5 Dariya News

ਮਿਸ਼ਨ ਫਤਿਹ: ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਮਰੀ ਦੀ ਰੋਕਥਾਮ ਤੇ ਸਾਵਧਾਨੀਆਂ ਪ੍ਰਤੀ ਕੀਤਾ ਗਿਆ ਜਾਗਰੂਕ

5 Dariya News

ਫਿਰੋਜ਼ਪੁਰ 03-Jul-2020

ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਆਸ਼ਾ ਵਰਕਰਾਂ ਵੱਲੋਂ ਮਿਸ਼ਨ ਫਤਿਹ ਦੇ ਅਤੇ ਕੋਰੋਨਾ ਜਾਗਰੂਕਤਾ ਦੇ ਪੰਫਲੈਟ ਫੜ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਤੇ ਹੱਥ ਧੋਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ ਬਾਰੇ ਵੀ ਦੱਸਿਆ ਗਿਆ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆ ਗਈਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ ਤੇ ਆਪਣੇ ਆਂਢ-ਗੁਆਂਢ ਤੇ ਰਿਸਤੇਦਾਰਾਂ ਨੂੰ ਵੀ ਇਸ ਬਿਮਾਰੀ ਪ੍ਰਤੀ ਸੁਚੇਤ ਰਹਿਣ ਲਈ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਅਜੇ ਤੱਕ ਕੋਈ ਵੀ ਦਵਾਈ ਨਹੀਂ ਬਣੀ ਸਿਰਫ਼ ਅਸੀਂ ਸਾਵਧਾਨੀਆਂ ਵਰਤ ਕੇ ਤੇ ਹਦਾਇਤਾਂ ਦੀ ਪਾਲਣਾ ਕਰਕੇ ਇਸ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਫਤਿਹ ਪਾਉਣ ਲਈ ਸਾਡੇ ਸਹਿਯੋਗ ਦੀ ਬਹੁਤ ਲੋੜ ਹੈ ਤਾਂ ਹੀ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਇਆ ਜਾ ਸਕਦਾ ਹੈ।