ਡਿੰਪਾ ਅਤੇ ਅਗਨੀਹੋਤਰੀ ਨੇ ਜੰਡਿਆਲਾ ਤਰਨਤਾਰਨ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਕਰਵਾਈ ਸ਼ੁਰੂਆਤ
ਨਾਗੋਕੇ-ਖਡੂਰ ਸਾਹਿਬ-ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ
5 Dariya News
ਤਰਨ ਤਾਰਨ 06-Jul-2020
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਅੱਜ ਜੰਡਿਆਲਾਤਰਨਤਾਰਨ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐਕਸੀਅਨ ਪੀ. ਡਬਲਯੂ. ਡੀ. ਸ੍ਰੀ ਇੰਦਰਜੀਤ ਸਿੰਘ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਜੰਡਿਆਲਾਤਰਨਤਾਰਨ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ। ਉਹਨਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 14.87 ਕਿਲੋਮੀਟਰ ਅਤੇ ਚੌੜਾਈ 23 ਫੁੱਟ ਹੈ।ਇਸ ਤੋਂ ਪਹਿਲਾ ਅੱਜ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨਾਗੋਕੇ-ਖਡੂਰ ਸਾਹਿਬ-ਗੋਇੰਦਵਾਲ ਸਾਹਿਬ ਸੜਕ ਦੇ ਸਪੈਸ਼ਲ ਰਿਪੇਅਰ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ।ਉਹਨਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 13.80 ਕਿਲੋਮੀਟਿਰ ਅਤੇ ਚੌੜਾਈ 18 ਤੋਂ 23 ਫੁੱਟ ਦਰਮਿਆਨ ਹੈ।ਉਹਨਾਂ ਦੱਸਿਆ ਕਿ ਇਸ ਸੜਕ ਦੇ ਨਵ-ਨਿਰਮਾਣ ਦੇ ਕੰਮ ‘ਤੇ 3. 58 ਕਰੋੜ ਰੁਪਏ ਦੀ ਲਾਗਤ ਆਵੇਗੀ।