5 Dariya News

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਲਿਆ ਹਿੱਸਾ

5 Dariya News

ਫਿਰੋਜ਼ਪੁਰ 11-Jul-2020

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਸਪੈਸ਼ਲ ਕਮੇਟੀ ਤਿਆਰ ਕਰ ਕੇ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਹੈ।ਇਸ ਸਬੰਧੀ ਸਾਂਝੇ ਰੂਪ ਵਿਚ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਰੁਪਿੰਦਰ ਕੌਰ ਨੋਡਲ ਅਫਸਰ ਵਿੱਦਿਅਕ ਮੁਕਾਬਲੇ (ਐ.ਸਿੱ) ਫਿਰੋਜ਼ਪੁਰ ਰਜਿੰਦਰ ਸਿੰਘ ਰਾਜਾ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰ ਸਿੰਘ ਸ਼ੈਲੀ, ਸਰਬਜੀਤ ਸਿੰਘ ਭਾਵੜਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਘਰ ਬੈਠੇ ਹੀ ਵੀਡੀਓ ਬਣਾ ਕੇ ਇਨ੍ਹਾਂ ਵਿਦਿਅਕ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਵੱਲੋਂ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰੋਗਰਾਮ  ਵੱਖ ਵੱਖ ਵਿਸ਼ਿਆਂ ਤੇ  ਗੁਰੂ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ 'ਤੇ ਅਧਾਰਤ ਤੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ ਤੇ ਵੀਡੀਓਜ ਵੀ ਅਪਲੋਡ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹੋਰਨਾਂ ਬੱਚਿਆਂ/ਵਿਦਿਆਰਥੀਆਂ ਨੂੰ ਵੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਮਿੱਲ ਸਕੇ।