5 Dariya News

ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਂਬ ਕਰਨ ਲਈ ਨਗਰ ਨਿਗਮ ਪਠਾਨਕੋਟ ਨੇ ਕੱਸੀ ਕਮਰ

ਨਗਰ ਨਿਗਮ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਪਠਾਨਕੋਟ ਵਿੱਚ ਮਿਸ਼ਨ ਫਤਿਹ ਦੇ ਪਰਚੇ ਵੰਡ ਕੇ ਕੀਤਾ ਜਾਗਰੁਕ

5 Dariya News

ਪਠਾਨਕੋਟ 11-Jul-2020

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਜਿਲੇ ਵਿੱਚ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਲਈ ਮੂਹਿੰਮ ਚਲਾਈ ਗਈ ਹੈ। ਜਿਸ ਵੱਖ ਵੱਖ ਵਿਭਾਗਾਂ ਵੱਲੋਂ ਵੱਖ ਵੱਖ ਦਿਨਾਂ ਵਿੱਚ ਜਾਗਰੁਕਤਾ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਂਦਾ ਹੈ ਅੱਜ ਨਗਰ ਨਿਗਮ ਪਠਾਨਕੋਟ ਵੱਲੋਂ ਪਠਾਨਕੋਟ ਸਿਟੀ ਵਿੱਚ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਲਈ ਵਿਸ਼ੇਸ ਮੂਹਿੰਮ ਚਲਾਈ ਗਈ। ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਸਹਿਰ ਅੰਦਰ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਾਗਰੁਕ ਕੀਤਾ ਗਿਆ ਅਤੇ ਆਪਣੇ ਮੋਬਾਇਲ ਵਿੱਚ ਕਿਸ ਤਰਾਂ ਨਾਲ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫਤਿਹ ਦਾ ਹਿੱਸਾ ਬਣਨਾ ਹੈ ਇਸ ਬਾਰੇ ਜਾਣਕਾਰੀ ਦਿੱਤੀ ਗਈ। ਜਿਕਰਯੋਗ ਹੈ ਕਿ ਸਨੀਵਾਰ ਨੂੰ ਨਗਰ ਨਿਗਮ ਪਠਾਨਕੋਟ ਵੱਲੋਂ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਨਿਗਰਾਨੀ ਵਿੱਚ ਵਿਸ਼ੇਸ ਮੂਹਿਮ ਚਲਾਈ ਗਈ।ਸਨੀਵਾਰ ਨੂੰ ਸਭ ਤੋਂ ਪਹਿਲਾ ਨਗਰ ਨਿਗਮ ਪਠਾਨਕੋਟ ਦੇ ਕਰਮਚਾਰੀਆਂ ਵੱਲੋਂ ਵੱਖ ਵੱਖ ਪਾਰਕਾਂ ਦੀ ਸਫਾਈ ਕੀਤੀ ਗਈ ਅਤੇ ਪਾਰਕਾਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਾਗਰੁਕ ਕੀਤਾ ਗਿਆ। ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਅਤੇ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਅਤੇ ਪ੍ਰਚਾਰ ਸਮੱਗਰੀ ਦੇ ਕੇ ਲੋਕਾਂ ਨੂੰ ਜਾਗਰੁਕ ਕਰਨ ਲਈ ਰਵਾਨਾ ਕੀਤਾ। ਇਸ ਮੋਕੇ ਤੇ ਸ. ਇੰਦਰਜੀਤ ਸਿੰਘ ਸੁਪਰੀਡੇਂਟ ਨਗਰ ਨਿਗਮ ਪਠਾਨਕੋਟ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਦੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਠਾਨਕੋਟ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ। ਉਨਾਂ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਜਿਵੇ ਕਿ ਆਓ ਸਾਰੇ ਮਿਲ ਕੇ ਜਾਗਰੁਕ ਹੋਈਏ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ। ਉਨਾਂ ਕਿਹਾ ਕਿ ਅਗਰ ਅਸੀਂ ਜਾਗਰੁਕ ਹੁੰਦੇ ਹਾਂ ਤਾਂ ਕਰੋਨਾ ਦਾ ਵਿਸਥਾਰ ਰੁਕ ਸਕਦਾ ਹੈ। ਸਾਨੂੰ ਚਾਹੀਦਾ ਹੈ ਕਿ ਸਿਹਤ ਵਿਭਾਗ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ।