5 Dariya News

ਸ਼ਬਦ ਗਾਇਨ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਖੋਖਰ ਦੀ ਸਿਮਰਜੀਤ ਕੌਰ ਰਹੀ ਜੇਤੂ

ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੇ ਕੀਤੀ ਹੌਂਸਲਾ ਅਫ਼ਜਾਈ

5 Dariya News

ਬਠਿੰਡਾ 24-Jul-2020

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਤਰਾਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਵੱਖ-ਵੱਖ ਵਰਗਾਂ (ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ) ਸਕੂਲਾਂ ਦੇ ਵਿਦਿਆਰਥੀਆਂ ਦੇ ਪਹਿਲੇ ਪੜਾਅ ਤਹਿਤ 6 ਜੁਲਾਈ ਤੋਂ 12 ਜੁਲਾਈ ਤੱਕ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਸਨ ਜਿਨਾਂ ਦੇ ਸਿੱਖਿਆ ਵਿਭਾਗ ਦੀ ਸਟੇਟ ਕਮੇਟੀ ਵਲੋਂ ਮਿਡਲ ਵਰਗ ਦੇ ਐਲਾਨੇ ਗਏ ਬਲਾਕ ਪੱਧਰੀ ਨਤੀਜਿਆਂ ਵਿਚੋਂ ਬਲਾਕ ਰਾਮਪੁਰਾ ਵਿੱਚ ਸਰਕਾਰੀ ਹਾਈ ਸਕੂਲ ਖੋਖਰ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਸਿਮਰਜੀਤ ਕੌਰ ਵਲੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਇਹ ਜਾਣਕਾਰੀ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਇਕਬਾਲ ਸਿੰਘ ਬੁੱਟਰ ਨੇ ਸਾਂਝੀ ਕੀਤੀ ਸ਼ਬਦ ਗਾਇਨ ਵਿਚ ਪਹਿਲਾ ਸਥਾਨ ਹਾਸਲ ਕਰਨ ਉਪਰੰਤ ਵਿਦਿਆਰਥਣ ਸਿਮਰਜੀਤ ਕੌਰ ਨੂੰ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਾਜਵੰਤ ਕੌਰ ਤੇ ਗਾਇਡ ਅਧਿਆਪਕ ਸ਼੍ਰੀ ਵਿਕਾਸ ਗਰਗ ਤੇ ਸਕੂਲ ਦੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਉਸ ਦੀ ਹੌਂਸਲਾ ਅਫ਼ਜਾਈ ਕੀਤੀ।ਇਸ ਮੌਕੇ ਪ੍ਰਿੰਸੀਪਲ ਰਾਜਵੰਤ ਕੌਰ ਨੇ ਸ਼ਬਦ ਗਾਇਨ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਤੇ ਉਨਾਂ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਉਨਾਂ ਹੋਰਨਾਂ  ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਵਿਚ ਵਧ ਚੜ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ