ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੁਹਿੰਮ ਦਾ ਪੌਦੇ ਲਗਾ ਕੇ ਕੀਤਾ ਆਗਾਜ
5 Dariya News
ਅੰਮ੍ਰਿਤਸਰ 27-Jul-2020
ਕੰਵਲਜੀਤ ਸਿੰਘ ਜਿਲ੍ਹਾ ਸਿਖਿਆ ਅਤੇ ਉਪ ਜਿਲ੍ਹਾ ਸਿਖਿਆ ਅਫਸਰ ਰੇਖਾ ਮਹਾਜਨ ਵੱਲੋਂ ਜਿਲ੍ਹਾ ਸਿਖਿਆ ਦਫਤਰ ਦੇ ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਸਮਰਪਿਤ ਬੂਟੇ ਲਗਾ ਕੇ ਮੁਹਿੰਮ ਦਾ ਅਗਾਜ ਕਰਕੇ ਵਣ ਮਹਾਂ ਉਤਸਵ ਮਨਾਇਆ ਗਿਆ।ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਰਾਜ ਵਾਸੀਆਂ ਨੂੰ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਮੇਂ ਵੀ ਹਰੇਕ ਪਿੰਡ ਵਿੱਚ 500-500 ਪੌਦੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਾਤਾਵਰਣ ਨੂੰ ਸਵੱਛ ਰੱਖਣ ਲਈ ਜਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੌਦੇ ਲਗਾਏ ਜਾਣਗੇ।ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ ਰੇਖਾ ਮਹਾਜਨ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਬੂਟੇ ਲਗਾਉਣ ਲਈ ਬਹੁਤ ਵਧੀਆ ਹੈ ਅਤੇ ਸਾਵਣ ਮਹੀਨੇ ਦੌਰਾਨ ਬੂਟੇ ਵਧੀਆ ਵੱਧਦੇ ਫੁੱਲਦੇ ਹਨ ਇਸ ਲਈ ਪੌਦੇ ਲਗਾਉਣ ਲਈ ਸਾਵਣ ਦਾ ਮਹੀਨਾ ਸਭ ਤੋਂ ਉਤਮ ਜਾਣਿਆ ਜਾਂਦਾ ਹੈ। ਸ੍ਰੀਮਤੀ ਰੇਖਾ ਮਹਾਜਨ ਨੇ ਸਮੂਹ ਹੈਡ ਟੀਚਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਸਕੂਲਾਂ ਵਿੱਚ ਪੌਦੇ ਜਰੂਰ ਲਗਾਉਣ ਤਾਂ ਜੋ ਵਾਤਾਵਰਣ ਨੂੰ ਹਰਿਆਵਲ ਭਰਪੂਰ ਰੱਖ ਸਕੀਏ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਸਾਫ ਸੁਥਰਾ ਵਾਤਾਵਰਣ ਪ੍ਰਦਾਨ ਕਰਨਾ ਹੈ ਤਾਂ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪੌਦੇ ਲਗਾਈਏ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਜਿੰਮੇਵਾਰੀ ਦਾ ਬੀੜਾ ਵੀ ਚੁਕੀਏ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਅਤੇ ਪਿੰਡ ਦੀ ਸਵੱਛਤਾ ਆਪ ਮੁਹਾਰੀ ਗਰੀਨਰੀ ਤੋਂ ਪ੍ਰਗਟ ਹੁੰਦੀ ਹੈ।ਇਸ ਮੌਕੇ ਸ੍ਰ ਰਜਿੰਦਰ ਸਿੰਘ, ਨਵਦੀਪ ਸਿੰਘ, ਗੁਰਸ਼ਰਨ ਕੌਰ, ਬਲਜਿੰਦਰ ਕੌਰ, ਸ੍ਰੀਮਤੀ ਸ਼ੀਤਲ ਮਹਾਜਨ, ਸ੍ਰੀਮਤੀ ਨਰਿੰਦਰ ਕੌਰ, ਸ਼ਿਵਾਨੀ, ਸਿਮਰਨਜੀਤ ਸਿੰਘ ਵੀ ਹਾਜਰ ਸਨ।