ਸਿਹਤ ਵਿਭਾਗ ਵੱਲੋਂ ਕੋਵਿਡ-19 ਪਾਜੇਟਿਵ ਗਰਭਵਤੀ ਔਰਤਾਂ ਦੀ ਡਲਿਵਰੀ ਕਰਨ ਲਈ ਕੀਤੇ ਵਿਸ਼ੇਸ ਪ੍ਰਬੰਧ - ਨਰਾਇਣ ਸਿੰਘ
ਕੋਵਿਡ-19 ਪਾਜੇਟਿਵ ਗਰਭਵਤੀ ਔਰਤਾਂ ਨੂੰ ਜਣੇਪੇ ਸਮੇਂ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ ਪੇਸ਼: ਡਾ ਹਰੀ
5 Dariya News
ਸ੍ਰੀ ਮੁਕਤਸਰ ਸਾਹਿਬ 01-Aug-2020
ਡਾ.ਹਰੀ ਨਰਾਇਣ ਸਿੰਘ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਰੋਨਾ ਵਾਇਰਸ ਨੇ ਗਰਭਵਤੀ ਔਰਤਾਂ ਨੂੰ ਵੀ ਆਪਣੀ ਲਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਹਨਾਂ ਗਰਭਵਤੀ ਔਰਤਾਂ ਨੂੰ ਇਸ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਹਨਾਂ ਦੇ ਜਣੇਪੇ ਲਈ ਉਚੇਚਾ ਪ੍ਰਬੰਧ ਕੀਤਾ ਗਿਆ ਹੈ। ਡਾਕਟਰ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ 2 ਗਰਭਵਤੀ ਔਰਤਾਂ ਪਾਜੇਟਿਵ ਆਈਆਂ ਹਨ ਜਿਨਾਂ ਦੀ ਡਲਿਵਰੀ ਕਿਸੇ ਸਮੇਂ ਵੀ ਹੋ ਸਕਦੀ ਹੈ। ਇਸ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ ਰੰਜੂ ਸਿੰਗਲਾ ਜਿਲਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਵਿਸ਼ੇਸ ਨਿਰੀਖਣ ਕੀਤਾ ਗਿਆ। ਉਹਨਾ ਵੱਲੋਂ ਇਸ ਸਬੰਧ ਵਿੱਚ ਕੋਰੋਨਾ ਪਾਜ਼ੇਟਿਵ ਗਰਭਵਤੀ ਔਰਤਾਂ ਲਈ ਅਲੱਗ ਲੇਬਰ ਰੂਮ ਬਨਾਉਣ ਲਈ ਸਟਾਫ਼ ਨਾਲ ਜਰੂਰੀ ਮੀਟਿੰਗ ਕੀਤੀ ਅਤੇ ਸਬੰਧਿਤ ਸਟਾਫ ਨੂੰ ਲੋੜੀਦੀਆਂ ਹਦਾਇਤਾਂ ਜਾਰੀ ਕੀਤੀਆਂ।ਵਿਸ਼ਥਾਰ ਪੂਰਵਕ ਜਾਣਕਾਰੀ ਦਿੰਦਿਆ ਡਾ. ਸਿੰਗਲਾ ਨੇ ਦੱਸਿਆ ਕਿ ਕੋਰੋਨਾ ਪਾਜੇਟਿਵ ਗਰਭਵਤੀ ਔਰਤਾਂ ਲਈ ਅਲੱਗ ਲੇਬਰ ਰੂਮ ਸਿਵਲ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ ਬਲਾਕ ਵਿੱਚ ਤਿਆਰ ਕੀਤਾ ਗਿਆ ਅਤੇ ਅਲੱਗ ਤੌਰ ਤੇ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜ਼ੋ ਪਾਜ਼ੇਟਿਵ ਗਰਭਵਤੀ ਔਰਤਾਂ ਨੂੰ ਡਲਿਵਰੀ ਕਰਵਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਅੱਗੇ ਦੱਸਿਆ ਕਿ ਪਾਜ਼ੇਟਿਵ ਗਰਭਵਤੀ ਔਰਤਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੈਵਲ-2 ਫੈਸਿਲਟੀ ਵਿਖੇ ਰੱਖਿਆ ਜਾਵੇਗਾ ਅਤੇ ਉਹਨਾਂ ਦੀ ਨਿਗਰਾਨੀ 24 ਘੰਟੇ 7 ਟ੍ਰੇਂਡ ਸਟਾਫ਼ ਵੱਲੋਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਔਰਤ ਦਾ ਜਣੇਪਾ ਹੁੰਦਾ ਹੈ ਉਸ ਲਈ ਸਿਵਲ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ ਬਲਾਕ ਵਿਖੇ ਡਲਿਵਰੀ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਸਗੋਂ ਇਸ ਮੁਸੀਬਤ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਖਾਸ ਕਰਕੇ ਪਾਜੇਟਿਵ ਮਰੀਜਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਾ ਸ਼ਤੀਸ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਦੁਪਿੰਦਰ ਕੁਮਾਰ, ਡਾ ਪਰਮਜੀਤ ਕੌਰ ਗਾਇਲਾਕਾਲੋਜਿਸਟ ਅਤੇ ਮਨਜੀਤ ਕੌਰ ਸਟਾਫ਼ ਨਰਸ ਵੱਲੋਂ ਭਾਗ ਲਿਆ ਗਿਆ।