ਅਰੂਣਾ ਚੋਧਰੀ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ 12 ਵੀਂ ਜਮਾਤ ਦੇ 15 ਬੱਚਿਆਂ ਨੂੰ ਸਮਾਰਟ ਫੋਨ ਸੌਂਪੇ
ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ
5 Dariya News
ਪਠਾਨਕੋਟ 12-Aug-2020
ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਬੁੱਧਵਾਰ ਨੂੰ ਜਿਲ੍ਹੇ ਵਿੱਚ ਕੈਪਟਨ ਸਮਾਰਟ ਕਨੈਕਟ ਸਕੀਮ ਲਾਂਚ ਕੀਤੀ ਗਈ। ਇਸ ਮੋਕੇ ਤੇ ਸ੍ਰੀਮਤੀ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੀ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ. ਪਠਾਨਕੋਟ, ਸੰਜੀਵ ਬੈਂਸ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ, ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਵਿਭੂਤੀ ਸਰਮਾ ਚੈਅਰਮੈਨ ਨਗਰ ਸੁਧਾਰ ਟਰੱਸਟ, ਜਗਜੀਤ ਸਿੰਘ ਜਿਲ੍ਹਾ ਸਿੰਖਿਆ ਅਫਸਰ ਸੈਕੰਡਰੀ , ਰਾਜੇਸਵਰ ਸਲਾਰੀਆਂ ਉਪ ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ, ਬਲਕਾਰ ਅੱਤਰੀ ਜਿਲ੍ਹਾ ਮੀਡਿਆ ਕੋਆਰਡੀਨੇਟਰ, ਸਮੇਤ ਪਤਵੰਤਿਆਂ ਦੀ ਹਾਜਰੀ ਵਿੱਚ ਜਨਮ ਅਸਟਮੀ ਅਤੇ ਅੰਤਰਰਾਸਟਰੀ ਯੁਵਕ ਦਿਵਸ ਦੇ ਸੁਭ ਅਵਸਰ ਤੇ ਇਹ ਸਕੀਮ ਲਾਂਚ ਕੀਤੀ ਗਈ। ਕੈਪਟਨ ਸਮਾਰਟ ਕਨੈਕਟ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜਰੀ ਵਿੱਚ ਰਾਜ ਭਰ ਵਿੱਚ ਵੀਡੀਓ ਕਾਨਫਰੰਸ ਰਾਹੀਂ ਇੱਕੋ ਸਮੇਂ ਸੁਰੂ ਕੀਤੀ ਗਈ। ਉਦਘਾਟਨ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕਿਆ ਇਹ ਇਤਿਹਾਸਕ ਕਦਮ ਹੈ। ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਚਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਪੂਰਾ ਲਾਭ ਨਹੀਂ ਲੈ ਪਾ ਰਹੇ ਸਨ।
ਇਸ ਸਕੀਮ ਤਹਿਤ 12 ਵੀਂ ਜਮਾਤ ਦੇ ਸਾਰੇ ਬੱਚਿਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ, ਜਿਸ ਤਹਿਤ ਉਹ ਆਨਲਾਈਨ ਪੜਾਈ ਕਰਕੇ, ਕਿਸੇ ਵੀ ਪ੍ਰੀਖਿਆ ਦੀ ਤਿਆਰੀ ਲਈ ਅੱਗੇ ਵਧ ਸਕਣਗੇ। ਅੱਜ ਦੇ ਸਮਾਰੋਹ ਵਿੱਚ 15 ਬੱਚਿਆਂ ਨੂੰ ਬੁੱਧਵਾਰ ਨੂੰ ਸਮਾਰਟ ਫੋਨ ਵੰਡੇ ਗਏ ਉਨ੍ਹਾਂ ਵਿੱਚ 10 ਲੜਕੀਆਂ ਅਤੇ 5 ਲੜਕੇ ਸਾਮਲ ਹਨ ।ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਇਹ ਫੋਨ ਜਿਲੇ ਦੇ ਕੁੱਲ 5295 ਬੱਚਿਆਂ ਨੂੰ ਵੰਡੇ ਜਾਣਗੇ, ਜਿਨ੍ਹਾਂ ਵਿੱਚ 2920 ਲੜਕੇ ਅਤੇ 2375 ਲੜਕੀਆਂ ਸਾਮਲ ਹਨ। ਇਹ ਸਾਰੇ ਬੱਚੇ ਜਿਲ੍ਹਾ ਪਠਾਨਕੋਟ ਦੇ 47 ਸਰਕਾਰੀ ਸਕੂਲਾਂ ਵਿਚ 12 ਵੀਂ ਜਮਾਤ ਵਿਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 12 ਵੀਂ ਜਮਾਤ ਦੇ ਬੱਚਿਆਂ ਲਈ 1.74 ਲੱਖ ਸਮਾਰਟ ਫੋਨ ਤਿਆਰ ਕੀਤੇ ਗਏ ਹਨ, ਜਿਸ 'ਤੇ 92 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਰਾਹੀਂ ਬੱਚੇ ਨਾ ਸਿਰਫ ਆਨ ਲਾਈਨ ਸਿੱਖਿਆ, ਬਲਕਿ ਡਿਜੀਟਲ ਭੁਗਤਾਨ, ਬੀਮਾ, ਆਨਲਾਈਨ ਬੈਂਕਿੰਗ ਆਦਿ ਬਾਰੇ ਵੀ ਸਿੱਖ ਸਕਣਗੇ। ਇਹ ਬੱਚੇ ਹੀ ਨਹੀਂ, ਬਲਕਿ ਉਨ੍ਹਾਂ ਦੇ ਭੈਣ-ਭਰਾ ਵੀ ਆਨਲਾਈਨ ਕਲਾਸ ਦਾ ਲਾਭ ਉਠਾ ਸਕਣਗੇ।ਮੋਬਾਈਲ ਫੋਨ ਪ੍ਰਾਪਤ ਕਰਨ ਤੋਂ ਬਾਅਦ, ਆਪਣੇ ਤਜਰਬੇ ਅਤੇ ਉਮੀਦਾਂ ਨੂੰ ਸਾਂਝਾ ਕਰਦੇ ਹੋਏ, ਕੁਝ ਵਿਦਿਆਰਥੀਆਂ ਨੇ ਕਿਹਾ ਕਿ ਇਹ ਸਮਾਰਟ ਫੋਨ ਉਨ੍ਹਾਂ ਦੀ ਸਿੱਖਿਆ ਦੀ ਪੂਰੀ ਦਿਸਾ ਨੂੰ ਬਦਲ ਦੇਵੇਗਾ ਕਿਉਂਕਿ ਇਹ ਉਨ੍ਹਾਂ ਨੂੰ ਨਾ ਸਿਰਫ ਆਨਲਾਈਨ ਕਲਾਸਾਂ ਲੈਣ ਦੇ ਯੋਗ ਬਣਾਏਗਾ ਬਲਕਿ ਕੈਰੀਅਰ ਦੀ ਸੇਧ ਅਤੇ ਵੱਖ ਵੱਖ ਨੌਕਰੀਆਂ ਲਈ ਅਪਲਾਈ ਕਰਨ ਯੋਗ ਵੀ ਹੋਣਗੇ। ਮੋਬਾਈਲ ਫੋਨ ਖੋਲ੍ਹਦਿਆਂ ਵਿਦਿਆਰਥੀਆਂ ਨੇ ਆਪਣੀ ਖੁਸੀ ਜਾਹਰ ਕਰਦਿਆਂ ਕਿਹਾ ਕਿ ਉਹ ਇਸ ਪਲ ਨੂੰ ਸਾਰੀ ਉਮਰ ਯਾਦ ਰੱਖਣਗੇ।