5 Dariya News

ਰੈਡ ਕਰਾਸ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੰਡੇ

ਐਸ.ਡੀ.ਐਮ. ਬਾਜਵਾ ਤੇ ਸਕੱਤਰ ਰੈਡ ਕਰਾਸ ਵਲੋਂ ਕੀਤੇ ਗਏ ਤਕਸੀਮ

5 Dariya News

ਕਪੂਰਥਲਾ 18-Aug-2020

ਰੈਡ ਕਰਾਸ ਵਲੋਂ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਨਾਲ ਅੱਜ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਤੇ ਰੈਡ ਕਰਾਸ ਦੇ ਸਕੱਤਰ ਸ੍ਰੀ ਆਰ.ਸੀ. ਬਿਰਹਾ ਨੇ 4 ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ 2 ਲੋੜਵੰਦਾਂ ਨੂੰ ਟਰਾਈ ਸਾਈਕਲ ਪ੍ਰਦਾਨ ਕੀਤੇ।ਐਸ.ਡੀ.ਐਮ. ਸ. ਬਾਜਵਾ ਨੇ ਕਿਹਾ ਕਿ ਸਿਲਾਈ ਮਸ਼ੀਨਾਂ ਨਾਲ ਇਹ ਲੋੜਵੰਦ ਔਰਤਾਂ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਦੇ ਕਾਬਿਲ ਹੋ ਸਕਣਗੀਆਂ। ਉਨ੍ਹਾਂ ਰੈਡ ਕਰਾਸ ਵਲੋਂ ਲੋਕ ਸੇਵਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।