5 Dariya News

ਸੁਖਬਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ

ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਪੀੜ੍ਹਤ ਪਰਿਵਾਰਾਂ ਨਾਲ ਪੰਜਾਬ ਸਰਕਾਰ ਵੱਲੋਂ ਕੀਤਾ ਦੁੱਖ ਸਾਂਝਾ

5 Dariya News

ਖਡੂਰ ਸਾਹਿਬ, (ਤਰਨ ਤਾਰਨ) 16-Aug-2020

ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਅਤੇ ਸ੍ਰੀ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਖਡੂਰ ਸਾਹਿਬ ਵਿਖੇ ਪਹੁੰਚ ਕੇ ਸਬ-ਡਵੀਜ਼ਨ ਤਰਨ ਤਾਰਨ ਤੇ ਖਡੂਰ ਸਾਹਿਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਇਆ।ਇਸ ਮੌਕੇ ਉਹਨਾਂ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਦਿੱਤੇ ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਾਜਬੀਰ ਸਿੰਘ ਭੁੱਲਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਅਤੇ ਸ੍ਰੀ ਸੰਤੋਖ ਸਿੰਘ ਭਲਾਈਪੁਰ ਨੇ ਪੀੜ੍ਹਤ ਪਰਿਵਾਰਾਂ ਨਾਲ ਪੰਜਾਬ ਸਰਕਾਰ ਦੀ ਤਰਫੋਂ ਉਨਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਕਿਹਾ ਕਿ ਪੰਜਾਬ ਰਾਜ ਸਰਕਾਰ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦਿੱਤੀ 2 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਸੀ ਅਤੇ ਅੱਜ ਵਧੀ ਹੋਈ ਵਿੱਤੀ ਸਹਾਇਤਾ ਦੇ ਚੈੱਕ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ, ਆਸ਼ਰਤ ਪੈਨਸ਼ਨ, ਸਸਤੇ ਅਨਾਜ ਦੇ ਸਮਾਰਟ ਕਾਰਡ ਸਮੇਤ ਹੋਰ ਜੋ ਵੀ ਸੰਭਵ ਹੋਇਆ ਉਹਨਾਂ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਵਿਚੋਂ ਹਰ ਤਰਾਂ ਦੇ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਿਅਕਤੀ ਨੂੰ ਸਾਥ ਦੇਣਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ 40 ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਵਧਾਈ ਗਈ ਵਿੱਤੀ ਸਹਾਇਤਾ ਦੇ 1 ਕਰੋੜ 21 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।