5 Dariya News

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲਾ ਪੱਧਰੀ ਕਵਿਤਾ ਮੁਕਾਬਲਿਆਂ ਵਿੱਚ ਡੋਲੀ ਨੇ ਪ੍ਰਾਪਤ ਕੀਤਾ ਚੋਥਾ ਸਥਾਨ

5 Dariya News

ਪਠਾਨਕੋਟ 27-Aug-2020

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਆਨ ਲਾਈਨ ਕਵਿਤਾ ਉਚਾਰਣ ਦਾ ਜਿਲਾ ਪੱਧਰੀ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲਾ ਸਿੱਖਿਆ ਅਧਿਕਾਰੀ ਸ. ਜਗਜੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ। ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਡੋਲੀ ਨੇ ਜਿਲਾ ਚੋਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸਨ ਕੀਤਾ ਗਿਆ ਹੈ।ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਸ. ਜਗਜੀਤ ਸਿੰਘ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਦੀ ਪਿ੍ਰੰਸੀਪਲ ਅਤੇ ਅਧਿਆਪਕਾਂ ਨੂੰ ਸੁਭ ਕਾਮਨਾਮਾ ਦਿੱਤੀਆਂ। ਪਿ੍ਰੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਆਸ਼ਾ ਮਹਾਜਨ ਦਾ ਵੱਡਮੁੱਲਾ ਯੋਗਦਾਨ ਹੈ। ਇਸ ਮੋਕੇ ਤੇ ਪਿੰ੍ਰਸੀਪਲ ਅਤੇ ਸਕੂਲ ਸਟਾਫ ਵੱਲੋਂ ਵਿਦਿਆਰਥਣ ਡੋਲੀ ਨੂੰ ਮੈਡਲ ਅਤੇ ਯਾਦਗਾਰ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਉਰਮਲ ਪਰਾਸ਼ਰ, ਬਿ੍ਰਜ ਰਾਜ , ਰੋਹਿਤ, ਕੀਮਤੀ ਲਾਲ ਅਤੇ ਹੋਰ ਅਧਿਆਪਕ ਹਾਜ਼ਰ ਸਨ।