ਜ਼ਿਲ੍ਹੇ ਦੇ 35 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡ ਕੇ ਸਮਾਰਟ ਰਾਸ਼ਨ ਕਾਰਡ ਸਕੀਮ ਕੀਤੀ ਗਈ ਲਾਂਚ
152121 ਲਾਭਪਾਤਰੀਆਂ ਦੇ 581797 ਮੈਂਬਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ
5 Dariya News
ਫਿਰੋਜ਼ਪੁਰ 12-Sep-2020
ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡਾਂ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਪੂਰੇ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਲਾਂਚ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ ਵੱਲੋਂ 35 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡ ਕੇ ਇਸ ਸਕੀਮ ਨੂੰ ਜ਼ਿਲ੍ਹੇ ਵਿੱਚ ਲਾਂਚ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸਤਕਾਰ ਕੌਰ ਗਹਿਰੀ, ਐਸਡੀਐਮ ਅਮਿੱਤ ਗੁਪਤਾ, ਕਾਂਗਰਸੀ ਆਗੂ ਹਰਿੰਦਰ ਖੋਸਾ, ਗੁਰਚਰਨ ਨਾਹਰ, ਚੇਅਰਮੈਨ ਮਾਰਕਿਟ ਕਮੇਟੀ ਸ੍ਰ: ਸੁਖਵਿੰਦਰ ਸਿੰਘ ਅਟਾਰੀ ਵੀ ਹਾਜ਼ਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਨਗੇ। ਉਨਾ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਵੰਡਣ ਵਿੱਚ ਪਾਰਦਰਸ਼ਤਾ ਵੀ ਆਏਗੀ ਅਤੇ ਸਮੇਂ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਗਲਤ ਰਾਸ਼ਨ ਕਾਰਡ ਬਣਨ ਜਾਂ ਸਹੀ ਲਾਭਪਾਤਰੀ ਨੂੰ ਰਾਸ਼ਨ ਨਾ ਮਿਲਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਸਨ, ਹੁਣ ਸਮਾਰਟ ਰਾਸ਼ਨ ਕਾਰਡ ਬਨਣ ਨਾਲ ਇਸ ਸਮੱਸਿਆ ਦਾ ਹੱਲ ਵੀ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜੋ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਜਾਵੇਗੀ ਉਹ ਇਸੇ ਸਮਾਰਟ ਰਾਸ਼ਨ ਕਾਰਡ ਤਹਿਤ ਹੀ ਕੀਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਵਿਭਾਗ ਡਵੀਜ਼ਨ ਫਿਰੋਜ਼ਪੁਰ ਮੰਗਲ ਦਾਸ ਨੇ ਦੱਸਿਆ ਕਿ ਜ਼ਿਲੇ ਦੇ 152131 ਰਾਸ਼ਨ ਕਾਰਡ ਹਨ ਜਿੰਨਾਂ ਦੇ 5 ਲੱਖ 81 ਹਜ਼ਾਰ 797 ਮੈਂਬਰ ਹਨ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਇਨਾਂ ਸਮਾਰਟ ਕਾਰਡਾਂ 'ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾਵੇਗੀ।