ਅਬੋਹਰ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਲਾਂਚ
ਮੁੱਖ ਮੰਤਰੀ ਨੇ ਚੰਡੀਗੜ ਤੋਂ ਆਨਲਾਈਨ ਕੀਤੀ ਸਕੀਮ ਦੀ ਸ਼ੁਰੂਆਤ
5 Dariya News
ਅਬੋਹਰ 12-Sep-2020
ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡਾਂ `ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਪੂਰੇ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਲਾਂਚ ਕੀਤੀ ਗਈ ਹੈ। ਇਸ ਮੌਕੇ ਕਾਂਗਰਸੀ ਆਗੂ ਸ਼੍ਰੀ ਸੰਦੀਪ ਜਾਖੜ ਅਤੇ ਸਹਾਇਕ ਫੂਡ ਸਪਲਾਈ ਅਫਸਰ ਵਿਕਾਸ ਬੱਤਰਾ ਵੱਲੋਂ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡ ਕੇ ਇਸ ਸਕੀਮ ਨੂੰ ਅਬੋਹਰ ਵਿੱਚ ਲਾਂਚ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਸੰਦੀਪ ਜਾਖੜ ਨੇ ਦੱਸਿਆ ਕਿ ਕੈਪਟਨ ਵਾਲੀ ਸੂਬਾ ਸਰਕਾਰ ਵੱਲੋਂ ਅੰਤੋਦਿਆ ਅੰਨ ਯੋਜਨਾ ਕਾਰਡ ਧਾਰਕਾਂ ਨੂੰ ਪ੍ਰਤੀ ਪਰਿਵਾਰ 35 ਕਿਲੋ ਕਣਕ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਜਦ ਕਿ ਬਾਕੀ ਕਾਰਡ ਧਾਰਕਾਂ ਨੂੰ 5 ਕਿਲੋ ਕਣਕ ਪ੍ਰਤੀ ਜੀਅ ਪ੍ਰਤੀ ਮਹੀਨਾ 2 ਰੁਪਏ ਪ੍ਰਤੀ ਕਿਲੋ ਦੀ ਦਰ ਤੇ ਸਰਕਾਰ ਤੋਂ ਮੁਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰੇਕ ਪੱਖੋ ਗਰੀਬਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਫੂਡ ਸਪਲਾਈ ਅਫਸਰ ਵਿਕਾਸ ਬੱਤਰਾ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਨਗੇ। ਉਨਾ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਵੰਡਣ ਵਿੱਚ ਪਾਰਦਰਸ਼ਤਾ ਵੀ ਆਏਗੀ ਅਤੇ ਸਮੇਂ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਗਲਤ ਰਾਸ਼ਨ ਕਾਰਡ ਬਣਨ ਜਾਂ ਸਹੀ ਲਾਭਪਾਤਰੀ ਨੂੰ ਰਾਸ਼ਨ ਨਾ ਮਿਲਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਸਨ, ਹੁਣ ਸਮਾਰਟ ਰਾਸ਼ਨ ਕਾਰਡ ਬਨਣ ਨਾਲ ਇਸ ਸਮੱਸਿਆ ਦਾ ਹੱਲ ਵੀ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਜੋ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਜਾਵੇਗੀ ਉਹ ਇਸੇ ਸਮਾਰਟ ਰਾਸ਼ਨ ਕਾਰਡ ਤਹਿਤ ਹੀ ਕੀਤੀ ਜਾਵੇਗੀ।