5 Dariya News

‘ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕਰਨ ਲਈ ਡੈਪੋ ਤੇ ਬਡੀਜ਼ ਦੀ ਭੂਮਿਕਾ ਬੇਹੱਦ ਅਹਿਮ-ਡਾ. ਸ਼ੇਨਾ ਅਗਰਵਾਲ

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

5 Dariya News

ਨਵਾਂਸ਼ਹਿਰ 15-Sep-2020

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਡੈਪੋ ਤੇ ਬਡੀ ਪ੍ਰੋਗਰਾਮ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ’ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨਾਂ ਕਿਹਾ ਕਿ ਇਸੇ ਲਈ ਉਨਾਂ ਨੂੰ ਮਿਸ਼ਨ ਫ਼ਤਿਹ ਮੁਹਿੰਮ ਵਿਚ ਸ਼ਾਮਿਲ ਕੀਤਾ ਗਿਆ ਹੈ। ਉਨਾਂ ਸਬੰਧਤ ਵਿਭਾਗਾਂ ਨੂੰੂ ਹਦਾਇਤ ਕੀਤੀ ਕਿ ਉਹ ਡੈਪੋ ਤੇ ਬਡੀਜ਼ ਨਾਲ ਤਾਲਮੇਲ ਕਰ ਕੇ ਕੋਵਿਡ ਜਾਗਰੂਕਤਾ ਸਬੰਧੀ ਆਨਲਾਈਨ ਵਿਧੀ ਰਾਹੀਂ ਵੱਧ ਤੋਂ ਵੱਧ ਗਤੀਵਿਧੀਆਂ ਚਲਾਉਣ ਨੂੰ ਤਰਜੀਹ ਦੇਣ। ਉਨਾਂ ਇਹ ਵੀ ਹਦਾਇਤ ਕੀਤੀ ਕਿ ਸਮੂਹ ਵਿਭਾਗਾਂ ਦੇ ਕਰਮਚਾਰੀ ਆਪਣੇ ਆਪ ਨੂੰ ਡੈਪੋ ਵਜੋਂ ਰਜਿਸਟਰਡ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਇਸ ਵੇਲੇ ਕੋਵਿਡ ਅਤੇ ਨਸ਼ਿਆਂ ਖਿਲਾਫ਼ ਜੰਗ ਅਸੀਂ ਸਭਨਾਂ ਨੇ ਮਿਲ ਕੇ ਲੜਨੀ ਅਤੇ ਜਿੱਤਣੀ ਹੈ। ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ, ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਨੇ ਇਸ ਮੌਕੇ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ ਇਕ ਓ. ਐਸ. ਟੀ ਸੈਂਟਰ ਅਤੇ ਸੱਤ ਓਟ ਸੈਂਟਰ ਸਫਲਤਾ ਪੂਰਵਕ ਚੱਲ ਰਹੇ ਹਨ, ਜਿਨਾਂ ਵੱਲੋਂ ਕੋਵਿਡ ਦੌਰਾਨ ਮਹੱਤਵਪੂਰਨ ਸੇਵਾਵਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਡੀ. ਐਸ. ਪੀ ਦੀਪਿਕਾ ਸਿੰਘ, ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਡੀ. ਐਸ. ਐਸ. ਓ ਸੰਤੋਸ਼ ਵਿਰਦੀ, ਡੀ. ਐਸ. ਓ ਮਲਕੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜ ਰਾਣੀ,  ਜੀ. ਓ. ਜੀਜ਼ ਦੇ ਜ਼ਿਲਾ ਇੰਚਾਰਜ ਕਰਨਲ ਚੂਹੜ ਸਿੰਘ, ਡੀ. ਐਸ. ਓ ਕੁਲਵਿੰਦਰ ਸਿੰਘ, ਗਾਈਡੈਂਸ ਕਾਊਂਸਲਰ ਬਲਦੀਸ਼ ਲਾਲ, ਹਰਮਨਦੀਪ ਸਿੰਘ, ਰਾਜ ਕੁਮਾਰ ਤੇ ਸੰਜੀਵ ਕੁਮਾਰ ਹਾਜ਼ਰ ਸਨ।