ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਲਈ ਬੈਠਕ
5 Dariya News
ਫਾਜ਼ਿਲਕਾ 17-Sep-2020
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲੇ ਵਿਚ ਚੱਲ ਰਹੀ ਮੁਹਿੰਮ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਇੱਥੇ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨਾਂ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਨੂੰ ਇਕ ਸਮਾਜਿਕ ਜਿੰਮੇਵਾਰੀ ਸਮਝ ਕੇ ਲਾਗੂ ਕਰਨ। ਉਨਾਂ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਇਕ ਚੁਣੌਤੀ ਹੈ ਅਤੇ ਸਾਰੇ ਜਣੇ ਰਲ ਮਿਲ ਕੇ ਹੀ ਇਸ ਚੁਣੋਤੀ ਦਾ ਸਾਹਮਣਾ ਕਰ ਸਕਦੇ ਹਾਂ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੁਲਿਸ ਵਿਭਾਗ ਨੂੰ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਤੋੜਨ ਲਈ ਸਖ਼ਤੀ ਜਾਰੀ ਰੱਖਦੇ ਹੋਏ ਲੋਕਾਂ ਨਾਲ ਪੁਲਿਸ ਦਾ ਬਿਹਤਰ ਤਾਲਮੇਲ ਬਣਾਇਆ ਜਾਵੇ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਨਸ਼ੇ ਦੀ ਵਿਕਰੀ ਸਬੰਧੀ ਸੂਚਨਾ ਹੋਵੇ ਤਾਂ ਇਸ ਦੀ ਜਾਣਕਾਰੀ 112 ਨੰਬਰ ਤੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਇਸ ਮੁਹਿੰਮ ਵਿਚ ਗੈਰ ਸਰਕਾਰੀ ਸੰਸਥਾਵਾਂ ਦੀ ਭੁਮਿਕਾ ਬਹੁਤ ਹੀ ਮਹੱਤਵਪੁਰਣ ਹੈ।
ਉਨਾਂ ਨੇ ਕਿਹਾ ਕਿ ਉਪਮੰਡਲ ਪੱਧਰ ਤੇ ਗੈਰ ਸਰਕਾਰੀ ਸੰਸਥਾਵਾਂ ਨਾਲ ਰਾਬਤਾ ਕਰਕੇ ਉਨਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ। ਉਨਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਵਿਚ ਪਿੰਡਾਂ ਵਿਚ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰਾਂ ਉਨਾਂ ਨੇ ਸਿੱਖਿਆ ਵਿਭਾਗ ਨੂੰ ਹੁਕਮ ਕੀਤਾ ਕਿ ਆਨਲਾਈਨ ਪੜਾਈ ਦੌਰਾਨ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਚੰਗੇ ਜੀਵਨ ਦੀ ਸਿੱਖਿਆ ਦਿੰਦੇ ਰਹਿਣ ਤਾਂ ਜੋ ਬੱਚੇ ਨਸ਼ਿਆਂ ਦੀ ਲਤ ਤੋਂ ਬਚੇ ਰਹਿਣ।ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਨੂੰ ਕਿਹਾ ਕਿ ਜ਼ਿਲੇ ਵਿਚ ਚੰਗੇ ਖਿਡਾਰੀਆਂ ਦੀ ਜਾਣਕਾਰੀ ਇੱਕਤਰ ਕੀਤੀ ਜਾਵੇ ਤਾਂ ਜੋ ਉਨਾਂ ਦੀਆਂ ਸੇਵਾਵਾਂ ਹੋਰਨਾਂ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਲਈ ਲਈਆਂ ਜਾ ਸਕਨ। ਉਨਾਂ ਨੇ ਜੀਓਜੀ ਵੱਲੋਂ ਜਨ ਜਾਗਰੂਕਤਾ ਲਈ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ ਕਰਦਿਆਂ ਕਿਹਾ ਕਿ ਖੁਸਹਾਲੀ ਦੇ ਰਾਖੇ ਇਸ ਸਮਾਜਿਕ ਬੁਰਾਈ ਖਿਲਾਫ ਵੀ ਲੋਕਾਂ ਨੂੰ ਜਾਗਰੂਕ ਕਰਨ।ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲੇ ਤੋਂ 5 ਬੱਚਿਆਂ ਦੀ ਇੰਟਰਨਰਸ਼ਿਪ ਲਈ ਚੋਣ ਇਸ ਪ੍ਰੋਜੈਕਟ ਤਹਿਤ ਹੋਣੀ ਹੈ ਜਦ ਕਿ ਨਸਿਆਂ ਦੀ ਬੁਰਾਈ ਖਿਲਾਫ ਕੰਮ ਕਰਨ ਵਾਲਾ ਇਕ ਨੌਜਵਾਨ ਵਿਆਨਾ ਵਿਖੇ ਹੋਣ ਵਾਲੀ ਅੰਤਰ ਰਾਸ਼ਟਰੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਵੀ ਜਾ ਸਕਦਾ ਹੈ। ਇਸ ਲਈ ਇੱਛੂਕ ਜਿਲਾ ਭਲਾਈ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।