ਵਿਦਿਆਰਥੀਆਂ ਦੀ ਆਨ-ਲਾਇਨ ਪੜਾਈ ਲਈ ਲਾਹੇਵੰਦ ਸਾਬਤ ਹੋਣਗੇ ਸਮਾਰਟ ਮੋਬਾਇਲ ਫੋਨ
506 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
5 Dariya News
ਬਠਿੰਡਾ 21-Sep-2020
ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ 506 ਵਿਦਿਆਰਥੀਆਂ ਨੂੰ ਸਮਾਰਟ ਫ਼ੋਨਾਂ ਦੀ ਵੰਡ ਕੀਤੀ ਗਈ। ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਵਿਚ ਪੜਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਏ ਗਏ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮਨਿੰਦਰ ਕੌਰ ਨੇ ਸਾਂਝੀ ਕੀਤੀ।ਜ਼ਿਲਾ ਸਿੱਖਿਆ ਅਫ਼ਸਰ ਨੇ ਵੰਡੇ ਗਏ ਸਮਾਰਟ ਫੋਨਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਨਿਆਣਾ ਮੰਡੀ ਦੇ 180 ਵਿਦਿਆਰਥੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਗੋਨਿਆਣਾ ਮੰਡੀ ਦੀਆਂ 197 ਵਿਦਿਆਰਥਣਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋਂ ਮੰਡੀ ਦੇ 129 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫ਼ੋਨਾਂ ਦੀ ਵੰਡ ਕੀਤੀ ਗਈ।ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਨਿੰਦਰ ਕੌਰ ਨੇ ਅੱਗੇ ਦੱਸਿਆ ਕਿ ਇਹ ਸਮਾਰਟ ਫੋਨ ਵਿਦਿਆਰਥੀਆਂ ਦੀ ਆਨ-ਲਾਇਨ ਪੜਾਈ ਬਹੁਤ ਹੀ ਲਾਹੇਵੰਦ ਸਾਬਤ ਹੋਣਗੇ। ਉਨਾਂ ਇਹ ਵੀ ਕਿਹਾ ਕਿ ਬਾਕੀ ਰਹਿੰਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਜਲਦ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਕਾਂਗਰਸੀ ਆਗੂ ਐਡਵੋਕੇਟ ਰੁਪਿੰਦਰ ਪਾਲ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਤੋਂ ਇਲਾਵਾ ਸਬੰਧਤ ਸਕੂਲਾਂ ਦੇ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।