5 Dariya News

ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

5 Dariya News

ਕੁਰਾਲੀ 29-Sep-2020

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪਿੰਡਾਂ ਅੰਦਰ ਭਾਜਪਾ ਸਰਕਾਰ ਵਿਰੁੱਧ ਰੋਸ ਧਰਨੇ ਦਿੱਤੇ ਜਾ ਰਹੇ ਹਨ, ਇਸੇ ਸਬੰਧ 'ਚ ਸਥਾਨਕ ਸ਼ਹਿਰ ਦੇ ਕਾਂਗਰਸੀ ਆਗੂ ਤੇ ਕਾਂਗਰਸ ਦੇ ਐਸਸੀ ਵਿਭਾਗ ਦੇ ਸੂਬਾ ਸਕੱਤਰ ਰਾਜਪਾਲ ਬੇਗੜਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਲਾਗੂ ਕਰਕੇ ਕਿਸਾਨਾਂ ਨਾਲ ਧੋ੍ਰਹ ਕਮਾਇਆ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ  ਵਪਾਰੀ ਵਰਗ ਨੂੰ ਕਿਸਾਨਾਂ ਦੀ ਆਰਥਿਕ ਲੁੱਟ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ । ਇਸ ਨਾਲ ਦਹਾਕਿਆਂ ਪੁਰਾਣਾ ਮੰਡੀਕਰਨ ਦਾ ਸਿਸਟਮ ਖ਼ਤਮ ਹੋ ਜਾਵੇਗਾ, ਜਿਸ ਨਾਲ ਕਿਸਾਨ ਵਰਗ ਸਮੇਤ ਮੰਡੀ ਦੇ ਕੰਮ ਨਾਲ ਜੁੜੇ ਮਜ਼ਦੂਰ, ਆੜ੍ਹਤੀ ਤੇ ਹੋਰ ਲੋਕ ਲੱਖਾਂ ਹੀ ਲੋਕ ਬੇਰੁਜ਼ਗਾਰ ਹੋ ਕੇ ਰੁਲ ਜਾਣਗੇ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਰ. ਐਸ. ਐਸ. ਦੇ ਇਸ਼ਾਰਿਆਂ 'ਤੇ ਕੰਮ ਕਰਕੇ ਆਮ ਲੋਕਾਂ ਦਾ ਗਲਾ ਘੁੱਟ ਰਹੀ ਹੈ ਪਰ ਕਾਂਗਰਸ ਪਾਰਟੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ ਅਤੇ ਜਦੋਂ ਤੱਕ ਲਾਗੂ ਕੀਤੇ ਜਾ ਰਹੇ ਆਰਡੀਨੈਂਸਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਜਾਂ ਫਿਰ ਕਿਸਾਨਾਂ ਦੀ ਮੰਗ ਅਨੁਸਾਰ ਇਨ੍ਹਾਂ ਤਬਦੀਲੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਕਾਂਗਰਸ ਪਾਰਟੀ ਕਿਸਾਨਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗੀ । ਰਾਜਪਾਲ ਬੇਗੜਾ ਨੇ ਪਾਰਟੀ ਸੂਬਾ ਪ੍ਰਧਾਨ ਨੂੰ ਭਰੋਸਾ ਜਤਾਇਆ ਕਿ ਕੇਂਦਰ ਦੀ ਮੋਦੀ ਸਾਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਾਏ ਧੱਕੇ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਉਸ ਵਿੱਚ ਤੇ ਬਾਲਮੀਕੀ ਸਮਾਜ ਵੱਲੋਂ ਹਮੇਸ਼ਾ ਦੀ ਤਰ੍ਹਾਂ ਵੱਧ ਚੜ੍ਹਕੇ ਹਿੱਸਾ ਲਿਆ ਜਾਵੇਗਾ । ਕਿਸਾਨ ਭਰਾਵਾਂ ਦੇ ਹੱਕ ਲਈ ਭਾਵੇਂ ਉਨ੍ਹਾਂ ਨੂੰ ਜੇਲਾਂ ਅੰਦਰ ਵੀ ਜਾਣਾ ਪਵੇ ਉਹ ਪਿਛੇ ਨਹੀਂ ਹਟਨਗੇ ।