5 Dariya News

ਫਿਰੋਜ਼ਪੁਰ ਜ਼ਿਲੇ ਵਿਚ 6ਵੇਂ ਮੈਗਾ ਰੋਜਗਾਰ ਮੇਲੇ ਦੌਰਾਨ 2230 ਬੱਚਿਆਂ ਨੂੰ ਮਿਲੀਆਂ ਨੌਕਰੀਆਂ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਪ੍ਰੋਗਰਾਮ ਦੌਰਾਨ ਨੌਜਵਾਨਾਂ ਦੀ ਕੀਤੀ ਹੌਂਸਲਾ ਅਫਜਾਈ

5 Dariya News

ਫਿਰੋਜ਼ਪੁਰ 06-Oct-2020

ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਮਿਸ਼ਨ ਤਹਿਤ ਲਗਾਏ ਗਏ 6ਵੇਂ ਮੈਗਾ ਰੋਜਗਾਰ ਮੇਲੇ ਦਾ ਸਮਾਪਨ ਅੱਜ ਆਨਲਾਈਨ ਸਮਾਗਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਸਾਂਸਦ ਸ੍ਰੀ ਰਾਹੁਲ ਗਾਂਧੀ, ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਵਿਸੇਸ਼ ਤੌਰ ਤੇ ਉਨਾਂ ਦੇ ਨਾਲ ਹਾਜਰ ਰਹੇ। ਪਟਿਆਲਾ ਤੋਂ ਆਨ ਲਾਈਨ ਸਮਾਗਮ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵਜਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਬੇਰੁਜ਼ਗਾਰਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਵੀ ਦੇਣ ਜਾ ਰਹੀ ਹੈ। ਉਨਾਂ ਨੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸਰਕਾਰ ਦੁਆਰਾ ਦਲਿਤ ਵਿਦਿਆਰਥੀਆਂ ਦੀ ਪੜਾਈ ਲਈ ਨਵੀਂ ਸਕਾਲਰਸ਼ਿਪ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ।ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਵੀ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ। ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰੋਜਗਾਰ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਸੰਬਰ ਅਤੇ ਜਨਵਰੀ ਮਹੀਨੇ ਦੌਰਾਨ ਨੌਜਵਾਨਾਂ ਨੂੰ ਸਵੈ ਰੋਜਗਾਰ ਨਾਲ ਜੋੜਨ ਲਈ ਮੈਗਾ ਲੋਨ ਮੇਲੇ ਵੀ ਲਗਾਏ ਜਾਣਗੇ।ਜ਼ਿਲਾ ਫਿਰੋਜ਼ਪੁਰ ਵਿੱਚ ਹੋਏ ਜ਼ਿਲ੍ਹਾ ਪੱਧਰੀ ਵਰਚੁਅਲ ਸਮਾਪਤੀ ਸਮਾਰੋਹ ਵਿੱਚ ਆਨਲਾਈਨ ਜੁੜਦਿਆਂ ਡਿਪਟੀ ਕਮਿਸ਼ਨਰ ਸ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੇ ਮਹੀਨੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਲੱਗੇ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲੇ ਦੇ ਕੁੱਲ 2230 ਨੌਜਵਾਨਾਂ ਦੀ ਚੋਣ ਵੱਖ ਵੱਖ ਕੰਪਨੀਆਂ ਵਿਚ ਨੌਕਰੀ ਲਈ ਹੋਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ, ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ. ਅਮਿਤ ਗੁਪਤਾ, ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰ. ਗੁਰਚਰਨ ਸਿੰਘ ਨਾਹਰ, ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਅਸੋਕ ਜਿੰਦਲ ਅਤੇ ਪਲੇਸਮੈਂਟ ਅਫਸਰ ਗੁਰਜੰਟ ਸਿੰਘ ਸਮੇਤ ਵਰਚੂਅਲ ਇੰਟਰਵਿਊ ਦੇ ਮਾਧਿਅਮ ਰਾਹੀਂ ਸਿਲੈਕਟ ਹੋਏ 50 ਉਮੀਦਵਾਰ ਹਾਜ਼ਰ ਸਨ।