5 Dariya News

ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਰੋਜ਼ਗਾਰ ਲਈ ਚੁਣੇ ਪ੍ਰਾਰਥੀਆਂ ਨੂੰ ਮੁਬਾਰਕਬਾਦ ਦਿੱਤੀ

ਜ਼ਿਲੇ ਵਿਚ 6ਵੇਂ ਮੈਗਾ ਰੋਜਗਾਰ ਮੇਲੇ ਦੌਰਾਨ ਲਗਭਗ 6290 ਬੇਰਜ਼ਗਾਰ

5 Dariya News

ਸੰਗਰੂਰ 06-Oct-2020

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜ਼ਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ 6ਵੇਂ ਮੈਗਾ ਰੋਜ਼ਗਾਰ ਮੇਲੇ ਦਾ ਸਮਾਪਨ ਅੱਜ ਆਨਲਾਈਨ ਸਮਾਗਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤਾ। ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਂਸਦ ਸ੍ਰੀ ਰਾਹੁਲ ਗਾਂਧੀ, ਸੂਬਾ ਪ੍ਰਧਾਨ ਕਾਂਗਰਸ ਸ੍ਰੀ ਸੁਨੀਲ ਜਾਖੜ, ਐਮ.ਪੀ. ਮਹਾਰਾਣੀ ਪ੍ਰਨੀਤ ਕੌਰ, ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ, ਕੈਬਨਿਟ ਮੰਤਰੀ  ਸ੍ਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੋਂ ਇਲਾਵਾ ਹੋਰ ਸੀਨੀਅਰ ਆਗੂ ਹਾਜ਼ਰ ਸਨ।ਆਨਲਾਈਨ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਇਕ ਸਾਲ ਦੇ ਅੰਦਰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ। ਉਨਾਂ ਰਾਜ ਭਰ ’ਚ ਲਗਾਏ 6ਵੇਂ ਰੋਜ਼ਗਾਰ ਮੇਲਿਆ ਦੌਰਾਨ ਰੋਜ਼ਗਾਰ ਦੇ ਸਮਰੱਥ ਬਣੇ ਨੌਜਵਾਨਾਂ ਨੂੰ ਸੁਭਕਾਮਨਾਵਾਂ ਦਿੱਤੀਆ।ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨ ਪੀੜੀ ਨੂੰ ਰੋਜ਼ਗਾਰ ਤੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ। ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰੋਜਗਾਰ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨਾਂ ਨੇ ਦੱਸਿਆ ਕਿ ਆਉਣ ਵਾਲੇ ਦਸੰਬਰ 2020 ਅਤੇ ਜਨਵਰੀ 2021 ਦੌਰਾਨ ਨੌਜਵਾਨਾਂ ਨੂੰ ਸਵੈ ਰੋਜਗਾਰ ਨਾਲ ਜੋੜਨ ਲਈ ਮੈਗਾ ਲੋਨ ਮੇਲੇ ਵੀ ਲਗਾਏ ਜਾਣਗੇ।ਜ਼ਿਲਾ ਪੱਧਰੀ ਸਮਾਗਮ ਵਿਚ ਆਨਲਾਈਨ ਜੁੜਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ 24 ਤੋਂ 30 ਸਤੰਬਰ ਤੱਕ ਲਗਾਏ ਮੈਗਾ ਰੋਜ਼ਗਾਰ ਮੇਲਿਆ ਦੌਰਾਨ ਕਰੀਬ 6290 ਪ੍ਰਾਰਥੀਆਂ ਨੰੂ ਰੋਜ਼ਗਾਰ ਮਿਲਿਆ। ਉਨਾਂ ਦੱਸਿਆ ਕਿ 100 ਦੇ ਕਰੀਬ ਕੰਪਨੀਆਂ/ਨਿਯੋਜਕਾਂ ਨੇ ਰੋਜ਼ਗਾਰ ਮੇਲਿਆ ਦੌਰਾਨ ਭਾਗ ਲਿਆ ਸੀ।ਜ਼ਿਲਾ ਪੱਧਰੀ ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਜਿੰਦਰ ਸਿੰਘ ਬੱਤਰਾ, ਚੇਅਰਪਰਸ਼ਨ ਪੰਜਾਬ ਐਗਰੋ ਸ੍ਰੀਮਤੀ ਗੀਤਾ ਸ਼ਰਮਾ, ਚੇਅਰਮੈਨ ਇਮਪਰੂਵਮੈਂਟ ਟਰੱਸਟ ਸੰਗਰੂਰ ਸ੍ਰੀ ਨਰੇਸ਼ ਗਾਬਾ, ਵਾਇਸ ਚੇਅਰਮੈਨ ਪੰਜਾਬ ਸਮਾਲ ਇੰਡੀਸ਼ਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਮਹੇਸ਼ ਕੁਮਾਰ ਮੇਸ਼ੀ , ਵਾਇਸ ਚੇਅਰਮੈਨ ਖਾਦੀ ਬੋਰਡ ਹਰਿੰਦਰ ਸਿੰਘ ਲਖਮੀਰਵਾਲਾ, ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ , ਹਰਮਨਦੀਪ ਬਾਜਵਾ, ਮਾਸਟਰ ਅਜੈਬ ਸਿੰਘ ਰਟੋਲਾ ਨੇ ਵੀ ਭਾਗ ਲਿਆ।