ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰ ਪ੍ਰਾਪਤ ਕਰ ਚੁੱਕੇ ਨੌਜਵਾਨਾਂ ਨੂੰ ਦਿੱਤੀ ਮੁਬਾਰਕਵਾਦ
6ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ 7012 ਵਿਅਕਤੀਆਂ ਨੂੰ ਰੋਜ਼ਗਾਰ ਹੋਇਆ ਪ੍ਰਾਪਤ
5 Dariya News
ਬਠਿੰਡਾ 06-Oct-2020
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਯੋਜਨਾ ਅਧੀਨ ਸਤੰਬਰ-2020 ਵਿੱਚ ਲਗਾਏ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਆਨਲਾਈਨ ਲਿੰਕ ਰਾਹੀਂ ਸਟੇਟ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਆਨਲਾਈਨ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਸ਼੍ਰੀ ਰਾਹੁਲ ਗਾਂਧੀ, ਮੈਂਬਰ ਪਾਰਲੀਮੈਂਟ ਸ਼੍ਰੀਮਤੀ ਪਰਨੀਤ ਕੌਰ, ਪੰਜਾਬ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਇਸ ਮੀਟਿੰਗ ਵਿੱਚ ਆਨਲਾਈਨ ਲਿੰਕ ਰਾਹੀਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਤੇ ਰੋਜ਼ਗਾਰ ਤੇ ਕਾਰੋਬਾਰ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ। ਬਠਿੰਡਾ ਜ਼ਿਲ੍ਹੇ ਵਿੱਚ ਇਸ ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਵਿੱਤ ਮੰਤਰੀ ਪੰਜਾਬ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਨਾਲ ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ.ਅਗਰਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ਓ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀ ਪਰਮਵੀਰ ਸਿੰਘ ਅਤੇ ਹੋਰ ਨਾਮਵਰ ਸਖਸ਼ੀਅਤਾਂ ਹਾਜ਼ਰ ਸਨ।
ਇਸ ਮੀਟਿੰਗ ਦੌਰਾਨ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰ ਚੁੱਕੇ ਨੌਜਵਾਨਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ 6ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ 7012 ਵਿਅਕਤੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਵਾਇਆ ਗਿਆ। ਇਸ ਮੌਕੇ ਸਪੋਰਟਕਿੰਗ ਇੰਡਸਟਰੀ ਜੀਦਾ ਦੇ ਐਚ. ਆਰ ਜਨਰਲ ਮੈਨੇਜਰ ਸ਼੍ਰੀ ਰਜਿੰਦਰਪਾਲ ਅਤੇ ਇੰਡੀਆ ਜੌਬ ਕਾਰਟ ਦੇ ਐਚ. ਆਰ ਜਨਰਲ ਮੈਨੇਜਰ ਸ਼੍ਰੀ ਬਲਦੇਵ ਸਿੰਘ ਵੱਲੋਂ ਜ਼ਿਲ੍ਹੇ 'ਚ ਹੋਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਕੀਤੀ।ਇਸ ਆਨਲਾਈਨ ਮੀਟਿੰਗ ਵਿੱਚ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ. ਡੀ ਨੇ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਸਰਕਾਰੀ ਪੀ੍ਰਖਿਆ ਲਈ ਮੁਫ਼ਤ ਕੋਚਿੰਗ ਦੇਣ ਦਾ ਵਿਸ਼ਵਾਸ ਦਵਾਇਆ। ਮਾਈਕਰੋ ਸਾਫਟ ਇੰਡੀਆ ਹੈੱਡ ਨੇ ਭਵਿੱਖ ਵਿੱਚ ਬੇਰੁਜ਼ਗਾਰ ਨੌਜਵਾਨਾਂ ਲਈ ਹੋਰ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਭਰੋਸਾ ਦਵਾਇਆ।ਇਸ ਮੌਕੇ ਮਹਾਂ ਸ਼ਕਤੀ ਐਨਰਜੀ ਲਿਮਟਿਡ ਬਠਿੰਡਾ, ਐਕਸ ਵਾਈ ਜੈਡ ਸਲੂਸ਼ਨਜ, ਆਈ.ਓ.ਸੀ.ਐਲ. ਅਤੇ ਐਲ ਐਂਡ ਟੀ ਫਾਇਨਾਸ 'ਚ ਜੁਆਇਨ ਕਰ ਚੁੱਕੇ ਨੌਜਵਾਨਾਂ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ।