ਕੋਰੋਨਾ ਵਾਇਰਸ ਦੇ ਚੱਲਦੇ ਮਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ 50 ਲੱਖ ਰੁਪਏ ਐਕਸ ਗ੍ਰੇਸ਼ੀਆ
ਕਿਹਾ, ਸਫਾਈ ਸੇਵਕਾਂ ਨੂੰ ਅਧਿਕਾਰੀਆਂ ਦੀ ਰੱਖਿਆ ਲਈ ਕਮਿਸ਼ਨ ਵਚਨਬੱਧ :ਚੇਅਰਮੈਨ ਗੇਜਾ ਰਾਮ ਬਾਲਮੀਕਿ
5 Dariya News
ਹੁਸ਼ਿਆਰਪੁਰ 07-Oct-2020
ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਕਮਿਸ਼ਨ ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਅੱਜ ਹੁਸ਼ਿਆਰਪੁਰ ਵਿੱਚ ਨਗਰ ਨਿਗਮ ਅਧਿਕਾਰੀਆਂ ਅਤੇ ਸਫਾਈ ਸੇਵਕਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦਿੱਤੀ ਜਾ ਰਹੀ ਹੈ ਜਿਨ੍ਹਾਂ ਦੀ ਕੋਰੋਨਾ ਵਾਇਰਸ ਦੇ ਚੱਲਦੇ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਸਬੰਧੀ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦਾ ਦੌਰਾ ਕਰਕੇ ਪਤਾ ਲਗਾ ਰਿਹਾ ਹੈ ਤਾਂ ਜੋ ਕੋਈ ਜ਼ਰੂਰਤਮੰਦ ਸਫਾਈ ਕਰਮਚਾਰੀ ਇਸ ਤੋਂ ਵਾਂਝਾ ਨਾ ਰਹਿ ਸਕੇ।ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਉਨ੍ਹਾਂ ਨੂੰ ਨਗਰ ਨਿਗਮ ਅਧਿਕਾਰੀਆਂ ਰਾਹੀ ਪਤਾ ਲੱਗਾ ਹੈ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਸਫਾਈ ਕਰਮਚਾਰੀ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ ਜੋ ਕਿ ਇਕ ਚੰਗਾ ਸਮਾਚਾਰ ਹੈ। ਉਤਰ ਪ੍ਰਦੇਸ਼ ਦੇ ਹਾਥਰਸ ਵਿੱਚ ਹੋਈ ਘਟਨਾ ’ਤੇ ਉਨ੍ਹਾਂ ਉਤਰ ਪ੍ਰਦੇਸ਼ ਅਤੇ ਕੇਂਦਰ ਸਰਕਾਰ ਨੂੰ ਲੰਬੇ ਹੱਥੀ ਲੈਂਦਿਆਂ ਕਿਹਾ ਕਿ ਦਲਿਤ ਸਮਾਜ ਦੀ ਬੇਟੀ ਨਾਲ ਹੋਈ ਇਹ ਘਟਨਾ ਸ਼ਰਮਨਾਕ ਹੈ ਅਤੇ ਯੂ.ਪੀ ਸਕਰਾਰ ਇਸ ਮਾਮਲੇ ਨੂੰ ਦਬਾ ਕੇ ਪੀੜਤ ਪਰਿਵਾਰ ਨਾਲ ਬੇਇਨਸਾਫੀ ਕਰ ਰਹੀ ਹੈ।ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਗੇਜਾ ਨੇ ਕਿਹਾ ਕਿ ਠੇਕੇ ਅਤੇ ਆਊਟਸੋਰਸ ’ਤੇ ਰੱਖੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਵੀ ਕਮਿਸ਼ਨ ਵਲੋਂ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ੳਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸਫਾਈ ਕਰਮਚਾਰੀਆਂ ਵਲੋਂ ਹੋਰ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜਿਕ ਇਨਸਾਫ ਹਰ ਨਾਗਰਿਕ ਦਾ ਅਧਿਕਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਫਾਈ ਸੇਵਕ ਜਾਂ ਸੀਵਰਮੈਨ ਦਾ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਹੈ ਕਿ ਸਿਹਤਮੰਦ ਵਾਤਾਵਰਣ ਅਤੇ ਸਮਾਜਿਕ ਇਨਸਾਫ ਦਿੱਤਾ ਜਾਵੇ। ਇਸ ਮੌਕੇ ’ਤੇ ਡੀ.ਐਸ.ਪੀ ਕੁਲਵੰਤ ਸਿੰਘ, ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਸਫਾਈ ਸੇਵਕ ਯੂਨੀਅਨਾਂ ਦੇ ਮੈਂਬਰ ਵੀ ਹਾਜ਼ਰ ਸਨ।