5 Dariya News

ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਦੀ ਖਾਤਰ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਐਸ.ਐੈਸ.ਪੀ ਡਾ. ਸੋਹਲ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ

5 Dariya News

ਗੁਰਦਾਸਪੁਰ 21-Oct-2020

ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਰਜਿੰਦਰ ਸਿੰਘ ਸੋਹਲ ਐਸ.ਐਸ .ਪੀ ਗੁਰਦਾਸਪੁਰ ਨੇ ਸਥਾਨਕ ਪੁਲਿਸ ਲਾਇਨ ਵਿਖੇ ਜ਼ਿਲਾ ਪੱਧਰੀ 'ਪੁਲਿਸ ਸ਼ਹੀਦੀ ਦਿਵਸ' ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਸ੍ਰੀ ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਹਰਵਿੰਦਰ ਸਿੰਘ ਸੰਧੂ ਐਸ.ਪੀ (ਡੀ), ਸ੍ਰੀ ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ), ਦਿਲਬਾਗ ਸਿੰਘ ਐਸ.ਪੀ (ਪੀ.ਬੀ ਆਈ) ਤੇ ਸ਼ਹੀਦਾਂ ਦੇ ਪਰਿਵਾਰ ਵਾਲੇ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਵੀ ਮੋਜੂਦ ਸਨ।ਐਸ.ਐਸ.ਪੀ ਡਾ. ਸੋਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ  ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸ਼ੀ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਪੂਰੀ ਮਿਹਨਤ , ਲਗਨ ਤੇ ਤਨਦੇਹੀ ਨਾਲ ਨਿਭਾਈਏ। ਉਨਾਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਜ਼ਿਲੇ ਦੇ ਸ਼ਹੀਦ ਪਰਿਵਾਰਾਂ ਲਈ ਉਨਾਂ ਦੇ ਦਫਤਰ 24 ਘੰਟੇ ਖੁੱਲੇ ਹਨ ਅਤੇ ਉਹ ਜਦ ਚਾਹੁਣ ਉਨਾਂ ਨਾਲ ਅਪਣੀ ਦੁੱਖ ਤਕਲੀਫ ਸਾਂਝੀ ਕਰ ਸਕਦੇ ਹਨ। ਉਨਾਂ ਕਿਹਾ ਕਿ ਸ਼ਹੀਦ ਸਾਡੇ ਵਤਨ ਦਾ ਅਨਮੋਲ ਸਰਮਾਇਆ ਹਨ।ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾ੍ਰਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਚਾ ਟਾਕਰਾ  ਕੀਤੇ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ' ਪੁਲਿਸ ਸ਼ਹੀਦੀ ਦਿਵਸ' ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ।ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਏ। ਉਪਰੰਤ ਸ੍ਰੀ ਰਜੇਸ਼ ਕਪਲੇਸ਼ ਡੀ.ਐਸ.ਪੀ ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ ਗਏ। ਇਸ ਮੌਕੇ ਸ਼ਹੀਦ ਹੋਏ ਜਵਾਨਾਂ ਦੇ ਕਰੀਬ 95 ਪਰਿਵਾਰ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਉਪਰੰਤ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਵਾਲਿਆਂ ਦੀ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਤੇ ਮੌਕੇ ਤੇ ਹੱਲ ਕੀਤਾ ਗਿਆ। ਸਮਾਗਮ ਦੇ ਆਖਰ ਵਿਚ ਸਾਰਿਆਂ ਨੇ ਨਾਸ਼ਤਾ ਵੀ ਕੀਤਾ।ਇਸ ਮੌਕੇ ਸਰਵ ਸ੍ਰੀ ਸੁਰਜੀਤ ਸਿੰਘ ਸਾਬਕਾ ਐਸ.ਪੀ, ਅਵਤਾਰ ਸਿੰਘ ਸਾਬਕਾ ਡੀ.ਐਸ.ਪੀ, ਪ੍ਰਭੂ ਦਾਸ ਸਾਬਕਾ ਡੀ.ਐਸ.ਪੀ, ਪਰਮਿੰਦਰ ਸਿੰਘ ਡੀ.ਐਸ.ਪੀ (ਐਚ), ਸੁਖਪਾਲ ਸਿੰਘ ਡੀ.ਐਸ.ਪੀ (ਸਿਟੀ), ਰਜੇਸ ਕੱਕੜ ਡੀ.ਐਸ.ਪੀ (ਡੀ), ਕੁਲਵਿੰਦਰ ਕੁਮਾਰ ਡੀ.ਐਸ.ਪੀ, ਪਰੇਡ ਕਮਾਂਡਰ ਡੀ.ਐਸ.ਪੀ ਮਹੇਸ਼ ਕੁਮਾਰ, ਰਣਜੀਤ ਸਿੰਘ ਇੰਸਪੈਕਟਰ, ਅਨਿਲ ਕੁਮਾਰ ਐਸ.ਆਈ, ਸੈਮੂਅਲ ਸਮੂਹ, ਪ੍ਰੇਮ ਲਾਲ ਸਮੂਹ ਡੀ.ਐਸ.ਪੀਜ਼ ਸਮੇਤ ਜ਼ਿਲੇ ਦੇ ਸਮੂਹ ਐਸ.ਐਚ.ਓਜ਼ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ।