ਰਾਜਪਾਲ ਨੇ ਰਾਜ ਸੂਚਨਾ ਕਮਿਸ਼ਨ ਦੇ ਦੋ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ
5 Dariya News
ਚੰਡੀਗੜ੍ਹ 21-Oct-2020
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਕਰਵਾਏ ਇਕ ਆਨਲਾਈਨ ਸਮਾਰੋਹ ਦੌਰਾਨ ਸ੍ਰੀ ਅਨੁਮੀਤ ਸਿੰਘ ਸੋਢੀ ਅਤੇ ਸ੍ਰੀ ਮਨਿੰਦਰ ਸਿੰਘ ਪੱਟੀ ਨੂੰ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਪਣੇ ਦਫ਼ਤਰ ਤੋਂ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਸਬੰਧੀ ਰਾਜਪਾਲ ਤੋਂ ਮਨਜ਼ੂਰੀ ਲਈ।ਇਸ ਆਨਲਾਈਨ ਸਮਾਰੋਹ ਵਿੱਚ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਆਪਣੇ ਕੈਬਨਿਟ ਸਹਿਯੋਗੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੰਸਦ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ ਸਮੇਤ ਸ਼ਾਮਲ ਹੋਏ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰੂਗਨ, ਮੁੱਖ ਸੂਚਨਾ ਕਮਿਸ਼ਨਰ ਸ੍ਰੀ ਸੁਰੇਸ਼ ਅਰੋੜਾ ਅਤੇ ਸ੍ਰੀ ਅਨਿਰੁੱਧ ਤਿਵਾੜੀ ਵੀ ਮੌਜੂਦ ਸਨ।