ਦੇਸ਼ ਦੀ ਅੰਦਰੂਨੀ ਸੁਰੱਖਿਆ ਪੁਲਿਸ ਦੀ ਅਹਿਮ ਜਿੰਮੇਵਾਰੀ
ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਬਕਰਾਰ ਰੱਖਦਾ : ਅਮਿਤ ਪ੍ਰਸਾਦਿ
5 Dariya News
ਐਸ.ਏ.ਐਸ. ਨਗਰ 21-Oct-2020
ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਜਿੰਮੇਵਾਰੀ ਪੁਲਿਸ ਦੇ ਹੱਥ ਹੁੰਦੀ ਹੈ। ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਸੁਰੱਖਿਆ ਨੂੰ ਬਕਰਾਰ ਰੱਖ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਜੀ.ਪੀ. ਰੂਪਨਗਰ ਰੇਂਜ ਸ੍ਰੀ ਅਮਿਤ ਪ੍ਰਸਾਦਿ ਆਈ.ਪੀ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਕਰਵਾਏ ਸਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪੁਲਿਸ ਸ਼ਹੀਦੀ ਯਾਦਗਰੀ ਦਿਵਸ 21 ਅਕਤੂਬਰ 1959 ਨੂੰ ਲੱਦਾਖ ਘਾਟੀ ਵਿੱਚ ਗਸ਼ਤ ਕਰਦੇ ਹੋਏ ਚੀਨ ਬਾਰਡਰ ਤੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਯਾਦ ਵਿੱਚ ਸ਼ੁਰੂ ਹੋਇਆ ।ਆਈ.ਜੀ.ਪੀ. ਨੇ ਕਿਹਾ ਕਿ ਪੁਲਿਸ ਜਵਾਨ ਆਪਣੇ ਫਰਜਾਂ ਨੂੰ ਨਿਭਾਉਂਦੇ ਹੋਏ ਦੇਸ਼ ਦੀ ਖਾਤਰ ਆਪਣੀ ਜਾਨ ਨੂੰ ਕੁਰਬਾਨ ਕਰ ਦਿੰਦੇ ਹਨ ,ਉਹਨਾਂ ਦੀ ਸ਼ਹਾਦਤ ਨੂੰ ਯਾਦ ਰੱਖਣ ਲਈ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ । ਬੀਤੇ ਸਾਲ ਦੌਰਾਨ ਭਾਰਤ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ 264 ਜਵਾਨਾਂ ਨੇ ਸ਼ਹੀਦੀ ਪਾਈ ਹੈ। ਉਨ੍ਹਾਂ ਕਿਹਾ ਕਿ “ਜੋ ਜਵਾਨ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਏ ਹਨ, ਮੈਂ ਉਹਨਾਂ ਨੂੰ ਸਲਾਮ ਕਰਦਾ ਹਾਂ । ਸਾਨੂੰ ਸਾਰਿਆਂ ਨੂੰ ਉਹਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ”ਸ੍ਰੀ ਪ੍ਰਸਾਦਿ ਨੇ ਕਿਹਾ ਕਿ ਦੇਸ਼ ਇਸ ਸਮੇਂ ਦੂਹਰੀ ਲੜਾਈ ਲੜ ਰਿਹਾ ਹੈ । ਇਕ ਲੜਾਈ ਦੇ ਦੁਸ਼ਮਣ ਤਾਂ ਨਜ਼ਰ ਆਉਂਦੇ ਹਨ , ਦੂਜੀ ਲੜਾਈ ਕੋਵਿਡ-19 ਨਾਲ ਚਲ ਰਹੀ ਹੈ ਅਤੇ ਇਹ ਦੁਸ਼ਮਣ ਨਾ ਨਜ਼ਰ ਆਵੇ ਨਾ ਹੀ ਇਹ ਪਤਾ ਚਲੇ ਕਦੋਂ ਕਿਥੋ ਆ ਜਾਵੇਗਾ ਪਰ ਅਸੀਂ ਇਸ ਲੜਾਈ ਨੂੰ ਫਰੰਟ ਲਾਇਨ ਤੇ ਲੜਦੇ ਹੋਏ ਜਿੱਤਾਂਗੇ। ਉਨ੍ਹਾਂ ਪੁਲਿਸ ਜਵਾਨਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕੋਵਿਡ-19 ਕਰਕੇ ਕਰਫਿਊ ਲੱਗ ਗਿਆ ਸੀ ਅਤੇ ਕਿਸੇ ਨੂੰ ਬਾਹਰ ਜਾਣ ਦੀ ਆਗਿਆ ਨਹੀਂ ਸੀ ਉਸ ਸਮੇਂ ਪੁਲਿਸ ਨੇ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨ੍ਹਾਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਖਤਰਨਾਕ ਮਾਂਹਮਾਰੀ ਦੇ ਖਿਲਾਫ ਲੜੇ ਅਤੇ ਕਰਫਿਊ ਨੂੰ ਸਹੀ ਅਰਥਾਂ ਚ ਲਾਗੂ ਕੀਤਾ। ਇਸ ਦੌਰਾਨ ਖਤਰਨਾਕ ਮਹਾਂਮਾਰੀ ਦੇ ਖਿਲਾਫ ਲੜਦਿਆਂ ਹੋਇਆਂ ਪੰਜਾਬ ਪੁਲਿਸ ਦੇ 39 ਪੁਲਿਸ ਅਫਸਰ ਅਤੇ ਪੁਲਿਸ ਕਰਮਚਾਰੀਆਂ ਨੇ ਆਪਣੀ ਸ਼ਹਾਦਤ ਦੇ ਦਿੱਤੀ ।
ਸ੍ਰੀ ਪ੍ਰਸਾਦਿ ਨੇ ਕਿਹਾ ਕਿ ਅੱਜ ਅਸੀਂ ਸ਼ਹੀਦ ਜਵਾਨਾਂ ਨੂੰ ਸਰਧਾਂਜ਼ਲੀ ਭੇਂਟ ਕਰਨ ਲਈ ਇਕੱਤਰ ਹੋਏ ਹਾਂ ਪਰ ਅਤਿਵਾਦ ਦੌਰਾਨ ਪੰਜਾਬ ਪੁਲਿਸ ਦੇ ਅਫਸਰ / ਜਵਾਨਾਂ ਦੇ ਪਰਿਵਾਰ ਜੋ ਇਸ ਜ਼ਿਲ੍ਹੇ ਵਿੱਚ ਰਹਿ ਰਹੇ ਹਨ ਨੂੰ ਕੋਵਿਡ -19 ਦੇ ਕਾਰਣ ਇਸ ਸਮਾਗਮ ਵਿੱਚ ਸ਼ਾਮਲ ਕਰਕੇ ਸਨਮਾਨਿਤ ਨਹੀਂ ਕਰ ਰਹੇ ਪਰ ਉਨ੍ਹਾਂ ਪ੍ਰਤੀ ਸਤਿਕਾਰ ਚ ਕੋਈ ਘਾਟ ਨਹੀਂ ਆਉਣ ਦਿੱਤੀ ਜਵੇਗੀ ਅਤੇ ਉਨ੍ਹਾਂ ਦੀਆ ਮੁਸ਼ਿਕਲਾਂ ਦਾ ਹੱਲ ਕਰਨ ਲਈ ਵਚਨਬੱਧ ਹਾਂ।ਇਸ ਮੌਕੇ ਆਈ.ਜੀ.ਸ੍ਰੀ ਅਮਿਤ ਪ੍ਰਸਾਦਿ, ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਆਰ.ਐਸ ਰਾਏ ਅਤੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਫੁੱਲ ਮਾਲਾਵਾਂ /ਰੀਥ ਰੱਖਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ । ਇਸ ਤੋਂ ਪਹਿਲਾਂ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਵੀ ਦਿੱਤੀ ।ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਦੀ ਸ਼ਹੀਦੀਆਂ ਦੀ ਸੂਚੀ ਰੁਕੀ ਨਹੀਂ ਹੋਈ ਇਹ ਹਰ ਸਾਲ ਨਵੀਂ ਛਪਦੀ ਹੈ । ਸਾਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਕਰਨੀ ਚਾਹੀਦੀ ਸਗੋਂ ਦੇਸ਼ ਦੀ ਅੰਦਰੂਨੀ ਸੁਰੱਖਿਆ ਕਾਇਮ ਰੱਖਣ ਲਈ ਆਪਣੀ ਡਿਊਟੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ।ਪੰਜਾਬ ਵਿੱਚ ਅਤਵਾਦ ਦੇ ਦੌਰਾਨ ਪੁਲਿਸ ਅਫਸਰਾਂ ਤੇ ਜਵਾਨਾਂ ਨੇ ਸ਼ਹਾਦਤਾਂ ਦੇ ਕੇ ਅਮਨ ਸ਼ਾਂਤੀ ਲਿਆਂਦੀ ਹੈ ,ਸਾਨੂੰ ਉਨ੍ਹਾਂ ਦੀਆਂ ਸ਼ਹਾਦਤਾਂ ਹਮੇਸ਼ਾਂ ਯਾਦ ਰੱਖਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਸੁਫ ਨੇ ਸਕਾਰ ਕਰਨੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਮਾਣ ਵਧੇ । ਇਸ ਤੋਂ ਪਹਿਲਾਂ ਸੁਰੱਖਿਆ ਟੋਲੀ, ਸ਼ਹੀਦ ਰਕਸ਼ਾ ਪੁਸਤਕ ਆਦਰ ਸਾਹਿਤ ਲੈ ਕੇ ਆਈ । ਉਸ ਸਮੇਂ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖੜੇ ਹੋ ਕੇ ਸ਼ਹਦੀ ਰਕਸ਼ਾ ਪੁਸਤਕ ਦਾ ਸਨਮਾਨ ਕੀਤਾ ਗਿਆ ਅਤੇ ਪਰੇਡ ਵੱਲੋਂ ਸਲਾਮੀ ਦਿੱਤੀ ਗਈ । ਐਸ.ਪੀ.(ਸਥਾਨਕ) ਸ੍ਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਸ਼ਹੀਦਾਂ ਦੇ ਨਾਮ ਪੜ੍ਹੇ ਗਏ । ਇਸ ਮੌਕੇ ਐਸ.ਪੀ. (ਇੰਨਵੈਸਟੀਗਸ਼ਨ) ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ, ਐਸ.ਪੀ. ਸ਼੍ਰੀਮਤੀ ਰਵਜੋਤ ਗਰੇਵਾਲ ਆਈ.ਪੀ.ਐਸ, ਐਸ.ਪੀ. ਸਰਤਾਜ ਸਿੰਘ ਚਾਹਲ ਆਈ.ਪੀ.ਐਸ, ਐਸ.ਪੀ. ( ਟਰੈਫਿਕ) ਕੇਸਰ ਸਿੰਘ ,ਐਸ.ਪੀ. (ਸਿਟੀ) ਹਰਵਿੰਦਰ ਵਿਰਕ ਸਮੇਤ ਡੀ.ਐਸ.ਪੀਜ਼਼ ਅਤੇ ਇੰਸਪੈਕਟਰ ਤੇ ਪੁਲਿਸ ਜਵਾਨਾਂ ਨੇ ਫੁੱਲ ਮਾਲਾਵਾਂ ਚੜ੍ਹਾ ਸਰਧਾਂਜਲੀ ਭੇਂਟ ਕੀਤੀ।