5 Dariya News

ਡਾ. ਬੀ.ਆਰ.ਅੰਬੇਦਕਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ

5 Dariya News

ਰੂਪਨਗਰ 31-Oct-2020

ਭਗਵਾਨ ਵਾਲਮੀਕਿ ਜੈਯੰਤੀ ਮੌਕੇ ਮਾਨਯੋਗ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਜਾ ਰਹੀ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟਿ੍ਰਕ ਸਕਾਲਰਸ਼ਿਪ  ਸਕੀਮ ਤਹਿਤ ਰੂਪਨਗਰ ਜਿਲ੍ਹੇ ਦੇ ਮਾਨਯੋਗ  ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਆਈ.ਏ.ਐੱਸ. ਜੀ ਨੇ ਲਾਭਪਾਤਰੀ ਪੰਜ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ।। ਉਨਾਂ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਪੰਜਾਬ ਸਰਕਾਰ ਨੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵਧਾ ਕੇ 4.00 ਲੱਖ ਰੁਪਏ ਕਰ ਦਿੱਤੀ ਗਈ ਹੈ।ਜਿਸ ਨਾਲ ਵਧੇਰੇ ਵਿਦਿਆਰਥੀਆਂ ਨੂੰ ਲਾਭ ਮਿਲ ਸਕੇਗਾ।ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਰੂਪਨਗਰ ਸ. ਜਸਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਐਸ.ਸੀ. ਸਕੀਮ ਤਹਿਤ ਅੱਜ ਰੂਪਨਗਰ ਜਿਲ੍ਹੇ ਦੇ ਪੰਜ ਵਿਦਿਆਰਥੀ ਜਸਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਜੋਤ ਸਿੰਘ, ਸਿਮਰਨਜੀਤ ਸਿੰਘ ਅਤੇ ਸਿਮਰਨ ਭਾਰਦਵਾਜ ਨੂੰ ਸਰਟੀਫਿਕੇਟ ਦਿੱਤੇ ਗਏ ਹਨ।ਇਸ ਮੌਕੇ ਸ੍ਰੀ ਵਿੱਕੀ ਸਹੋਤਾ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਰੂਪਨਗਰ, ਡਾ. ਨਿਰਮਲ ਸਿੰਘ ਬਰਾੜ ਸਰਕਾਰੀ ਕਾਲਜ, ਰੂਪਨਗਰ ਵੀ ਹਾਜ਼ਰ ਸਨ।