5 Dariya News

ਵਿਦਿਆਰਥੀਆਂ ਵੱਲੋਂ ਬਣਾਈਆਂ ਕਲਾਂ ਕਿਰਤੀਆਂ ਛਿਪੀ ਪ੍ਰਤੀਭਾ ਨੂੰ ਨਿਖਾਰਨ 'ਚ ਹੋਣਗੀਆਂ ਸਹਾਈ : ਐਸ.ਐਸ.ਪੀ.

ਪੁਲਿਸ ਡੀ.ਏ.ਵੀ. ਸਕੂਲ ਵੱਲੋਂ ਕਰਵਾਏ ਸਮਾਗਮ 'ਚ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਕੀਤੀ ਸ਼ਿਰਕਤ

5 Dariya News

ਪਟਿਆਲਾ 12-Nov-2020

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਦੀਵਾਲੀ ਦੇ ਸ਼ੁੱਭ ਅਵਸਰ 'ਤੇ ਵਿਦਿਆਰਥੀਆਂ ਦੇ ਕਰਵਾਏ ਕਲਾਂ ਕਿਰਤੀ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ 'ਚ ਸ਼ਾਮਲ ਹੋਏ ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰਲੀ ਕਲਾਂ ਨੂੰ ਨਿਖਾਰਨ 'ਚ ਸਹਾਈ ਹੁੰਦੇ ਹਨ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ 'ਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।  ਇਸ ਮੌਕੇ ਐਸ.ਪੀ. ਸਥਾਨਕ ਨਵਨੀਤ ਸਿੰਘ ਬੈਂਸ ਵੀ ਮੌਜੂਦ ਸਨ।ਵਿਦਿਆਰਥੀਆਂ ਵੱਲੋਂ ਬਣਾਈਆਂ ਕਲਾਂ ਕਿਰਤੀਆਂ ਅਤੇ ਰੰਗੋਲੀ ਨੂੰ ਦੇਖ ਕੇ ਸ੍ਰੀ ਵਿਕਰਮ ਜੀਤ ਦੁੱਗਲ ਨੇ ਵਿਦਿਆਰਥੀਆਂ ਦੇ ਕੰਮ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀ ਨੂੰ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕਰਦੀਆਂ ਹਨ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੀਨਾ ਥਾਪਰ ਨੇ ਦੱਸਿਆ ਕਿ ਤੀਸਰੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਮੋਮਬੱਤੀਆਂ ਬਣਾਈਆਂ ਗਈਆਂ ਹਨ, ਛੇਵੀਂ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਦੀਵੇ, ਅੱਠਵੀਂ ਦੇ ਵਿਦਿਆਰਥੀਆਂ ਵੱਲੋਂ ਥਾਲੀਆਂ ਸਜਾਈਆਂ ਗਈਆਂ ਹਨ ਅਤੇ ਨੌਵੀਂ ਤੋਂ ਬਾਰਵੀ ਦੇ ਵਿਦਿਆਰਥੀਆਂ ਵੱਲੋਂ ਰੰਗੋਲੀ ਬਣਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਆਨ-ਲਾਈਨ ਕਰਵਾਏ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਬਣੇ ਉਤਸ਼ਾਹ ਨਾਲ ਹਿੱਸਾ ਲਿਆ ਹੈ।