5 Dariya News

ਦੇਸ਼ ਦੀ ਸੁਰੱਖਿਆ ਲਈ ਬਹਾਦਰ ਸੈਨਿਕਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ : ਸੋਨਾਲੀ ਗਿਰੀ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ: ਲੈਫ. ਕਰਨਲ ਪੀ.ਐੱਸ. ਬਾਜਵਾ

5 Dariya News

ਰੂਪਨਗਰ 07-Dec-2020

ਦੇਸ਼ ਦੀ ਸੁਰੱਖਿਆ ਬਣਾਉਣ ਲਈ ਬਹਾਦਰ ਫੌਜੀ ਜਵਾਨ ਵੱਲੋਂ ਦਿੱਤੀਆਂ ਕੁਰਬਾਨੀਆਂ ਬੇ ਮਿਸਾਲ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਰ ਸਾਲ ਮਨਾਏ ਜਾਂਦੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕਰਦਿਆਂ ਕੀਤਾ l ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਰੂਪਨਗਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਸੋਨਾਲੀ ਗਿਰੀ ਨੂੰ ਝੰਡਾ ਚਿੰਨ੍ਹ ਲਗਾਇਆ ਗਿਆ ਅਤੇ ਵਿਭਾਗ ਵੱਲੋਂ ਜਾਰੀ ਸਲਾਨਾ ਮੈਗਜ਼ੀਨ “ਰਣਜੋਧੇ” ਭੇਂਟ ਕੀਤੀ ਗਈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ ਪੀ.ਐੱਸ. ਬਾਜਵਾ ਅਤੇ ਵਾਈਸ ਪ੍ਰੈਜ਼ੀਡੈਂਟ ਐੱਚ.ਐੱਸ ਰਾਹੀਂ ਨੇ ਝੰਡਾ ਦਿਵਸ ਦੇ ਮਹੱਤਵ ਬਾਰੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤੀ ਧਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਸੂਰਵੀਰ ਸੈਨਿਕਾਂ ਦੀ ਕੁਰਬਾਨੀ ਅਤੇ ਬਹਾਦਰੀ ਵਜੋਂ ਮਨਾਇਆ ਜਾਂਦਾ ਹੈ। ਇਸ ਅਵਸਰ ਤੇ ਦੇਸ਼ ਵਾਸੀ ਝੰਡਾ ਚਿੰਨ੍ਹ ਲਗਾਕੇ ਅਤੇ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਸੈਨਿਕਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦੇ ਹਨ। ਇਸ ਦਿਨ ਇਕੱਤਰਤ ਕੀਤਾ ਗਿਆ ਫੰਡ ਸ਼ਹੀਦਾਂ, ਸਾਬਕਾ ਸੈਨਿਕਾਂ ,ਵਿਧਵਾਵਾਂ ਅਤੇ ਉਨ੍ਹਾਂ ਨੇ ਆਸ਼ਰਿਤਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ।  ਇਸ ਮੌਕੇ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਸਟਾਫ ਵੀ ਮੌਜੂਦ ਸਨ |