ਸਿਵਲ ਸਰਜਨ ਨੇ ਏਡਜ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
5 Dariya News
ਸੰਗਰੂਰ 09-Dec-2020
ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਏਡਜ. ਐਚ ਆਈ ਵੀ ਜਨ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲਾ ਸੰਗਰੂਰ ਅੰਦਰ ਵੀ ਅੱਜ ਤੋਂ ਏਡਜ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਹਿੱਤ ਜਨ ਜਾਗਰੂਕਤਾ ਵੈਨ ਪਹੁੰਚੀ। ਇਸ ਜਾਗਰੂਕਤਾ ਵੈਨ ਨੂੰ ਸਿਵਲ ਹਸਪਤਾਲ ਸੰਗਰੂਰ ਤੋਂ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵੈਨ ਨੂੰ ਰਵਾਨਾਂ ਕਰਨ ਮੌਕੇ ਸਿਵਲ ਸਰਜਨ ਡਾ. ਰਾਜਕੁਮਾਰ ਨੇ ਕਿਹਾ ਕਿ ਏਡਜ ਜਾਗਰੂਕਤਾ ਵੈਨ ਲੋਕਾਂ ਲਈ ਲਾਹੇਵੰਦ ਸਿੱਧ ਹੋਵੇਗੀ ।ਉਨਾਂ ਕਿਹਾ ਕਿ ਪੋਸਟਰਾਂ, ਪੈਫਲਿਟ, ਬੈਨਰਾਂ ਅਤੇ ਹੋਰ ਤਰੀਕਿਆਂ ਨਾਲ ਏਡਜ਼ ਦੀ ਬਿਮਾਰੀ ਰਾਹੀਂ ਲੋਕਾਂ ਨੂੰ ਸਿਹਤ ਵਿਭਾਗ ਦੀ ਇਹ ਵੈਨ ਜਾਗਰੂਕ ਕਰੇਗੀ । ਉਨਾ ਕਿਹਾ ਕਿ ਇਹ ਵੈਨ ਜ਼ਿਲੇ ਦੇ ਵੱਖ ਵੱਖ ਬਲਾਕਾਂ ਤੱਕ ਪਹੁੰਚ ਕਰੇਗੀ ਅਤੇ ਏਡਜ ਬਾਰੇ ਭਰਪੂਰ ਜਾਣਕਾਰੀ ਦੇਵੇਗੀ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਾਰੇ ਅਧਿਕਾਰੀ ਕਰਮਚਾਰੀਆਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਦੀਆਂ ਜ਼ਿੰਮੇਵਾਰੀਆਂ ਤੈਅ ਕਰ ਦਿੱਤੀਆ ਹਨ।