5 Dariya News

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਪਿੰਡੀ ਕਿੜੀ ਅਫ਼ਗਾਨਾ ਵਿਖੇ 1 ਕਰੋੜ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ - ਫ਼ਤਹਿ ਬਾਜਵਾ

5 Dariya News

ਬਟਾਲਾ 09-Dec-2020

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਬਲਾਕ ਕਾਦੀਆਂ ਦੇ ਪਿੰਡ ਕਿੜੀ ਅਫ਼ਗਾਨਾ ਵਿਖੇ 1 ਕਰੋੜ ਰੁਪਏ ਖਰਚ ਕਰਕੇ ਪਿੰਡ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨਛੋਹ ਪ੍ਰਾਪਤ ਨਗਰ ਕਿੜੀ ਅਫ਼ਗਾਨਾਂ ਵਿਖੇ ਯਾਦਗਾਰੀ ਗੇਟ, ਪੰਚਾਇਤ ਘਰ, ਆਂਗਨਵਾੜੀ ਕੇਂਦਰ, ਬੱਸ ਸਟਾਪ, ਖੰਡੇ ਵਾਲਾ ਚੌਂਕ, ਪਾਰਕ, ਓਪਨ ਜਿੰਮ, ਸ਼ਮਸ਼ਾਨ ਘਾਟ, ਪਿੰਡ ਵਿੱਚ ਲਾਈਟਾਂ ਲਗਾਉਣ ਦੇ ਨਾਲ ਗਲੀਆਂ-ਨਾਲੀਆਂ ਬਣਾਈਆਂ ਗਈਆਂ ਹਨ।550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ  ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰਪਾਲ ਸਿੰਘ ਭਗਤੂਪੁਰ ਮੈਂਬਰ ਐੱਸ.ਐੱਸ.ਬੋਰਡ, ਸ. ਤਰਸੇਮ ਸਿੰਘ ਸਿਆਲਕਾ ਮੈਂਬਰ ਐੱਸ.ਸੀ. ਕਮਿਸ਼ਨ, ਸਰਪੰਚ ਹਰਜਿੰਦਰ ਕੌਰ, ਜਸਵਿੰਦਰ ਸਿੰਘ ਜੱਸਾ, ਅੰਗਰੇਜ਼ ਸਿੰਘ ਵਿੱਠਵਾਂ ਵਾਈਸ ਚੇਅਰਮੈਨ, ਮਾਸਟਰ ਰਾਣਾ ਭੇਟ ਪੱਤਣ, ਜਸਬੀਰ ਸਿੰਘ, ਹਰਦਿਆਲ ਸਿੰਘ ਕਾਜ਼ਮਪੁਰ ਚੇਅਰਮੈਨ ਬਲਾਕ ਸੰਮਤੀ ਸ੍ਰੀ ਹਰਗੋਬਿੰਦਪੁਰ, ਸਰਪੰਚ ਯਕੀਨ ਸਿੰਘ ਔਲਖ, ਸਰਪੰਚ ਦਵਿੰਦਰ ਸਿੰਘ ਪਿੰਡਾਰੋੜੀ, ਐੱਸ.ਐੱਚ.ਓ. ਬਲਜਿੰਦਰ ਸਿੰਘ ਬਾਜਵਾ, ਕਰਨੈਲ ਸਿੰਘ ਖੋਖਰਵਾਲ, ਰਾਜਬੀਰ ਸਿੰਘ ਕਾਹਲੋਂ ਪੀ.ਏ, ਸਰਪੰਚ ਦਲਜੀਤ ਸਿੰਘ ਬਮਰਾਹ ਪੀ.ਏ, ਪਲਵਿੰਦਰ ਸਿੰਘ ਚੌਂਕੀ ਇੰਚਾਰਜ ਹਰਚੋਵਾਲ, ਬਲਕਾਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਨਿਰਮਲ ਸਿੰਘ, ਦੀਪਇੰਦਰ ਸਿੰਘ ਅਤੇ ਨੰਬਰਦਾਰ ਬਲਦੇਵ ਸਿੰਘ ਸਮੇਤ ਪਿੰਡ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕਿੜੀ ਅਫ਼ਗਾਨਾ ਉਹ ਪਾਵਨ ਨਗਰ ਹੈ ਜਿਥੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨ ਪਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪਾਵਨ ਨਗਰ ਦੇ ਸਰਬਪੱਖੀ ਵਿਕਾਸ ਲਈ 1 ਕਰੋੜ ਰੁਪਏ ਖਰਚ ਕਰਕੇ ਯਾਦਗਾਰੀ ਗੇਟ, ਪੰਚਾਇਤ ਘਰ, ਆਂਗਨਵਾੜੀ ਕੇਂਦਰ, ਬੱਸ ਸਟਾਪ, ਖੰਡੇ ਵਾਲਾ ਚੌਂਕ, ਪਾਰਕ, ਓਪਨ ਜਿੰਮ, ਸ਼ਮਸ਼ਾਨ ਘਾਟ, ਪਿੰਡ ਵਿੱਚ ਲਾਈਟਾਂ ਲਗਾਉਣ ਦੇ ਨਾਲ ਗਲੀਆਂ-ਨਾਲੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਪਿੰਡ ਦੀ ਨੁਹਾਰ ਬਦਲ ਗਈ ਹੈ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਪਿੰਡ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀ ਵਧਾਈ ਦੇ ਪਾਤਰ ਹਨ।ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਦਿਹਾਤੀ ਖੇਤਰਾਂ ਵਿੱਚ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਪਿੰਡ ਹੋਣ ਜਾਂ ਸ਼ਹਿਰ ਵਿਕਾਸ ਕਾਰਜਾਂ ਵਿੱਚ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।