5 Dariya News

ਲੋਕ ਸੰਪਰਕ ਵਿਭਾਗ ਵਿੱਚ 19 ਸਾਲ ਦੀ ਸੇਵਾ ਨਿਭਾਉਣ ਉਪਰੰਤ ਗੁਰਚਰਨ ਸਿੰਘ ਹੋਏ ਸੇਵਾ ਮੁਕਤ

ਡੀਪੀਆਰਓ ਦਫਤਰ ਵੱਲੋਂ ਦਿੱਤੀ ਗਈ ਨਿੱਘੀ ਵਿਦਾਇਗੀ ਪਾਰਟੀ

5 Dariya News

ਬਠਿੰਡਾ 04-Jan-2021

ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਲਗਭਗ 19 ਸਾਲ ਦੀਆਂ ਬਤੌਰ ਸੇਵਾਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ ਇਸ ਦਫਤਰ ਦੇ ਕਰਮਚਾਰੀ ਸ਼੍ਰੀ ਗੁਰਚਰਨ ਸਿੰਘ ਸੇਵਾ ਮੁਕਤ ਹੋ ਗਏ ਹਨ। ਇਸ ਮੌਕੇ ਉਨਾਂ ਨੂੰ ਦਫਤਰ ਜ਼ਿਲਾ ਲੋਕ ਸੰਪਰਕ ਵਿਭਾਗ ਦੇ ਸਮੂਹ ਮੁਲਾਜ਼ਮਾਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਉਨਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਗਈ।ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਸ਼੍ਰੀ ਗੁਰਦਾਸ ਸਿੰਘ ਨੇ ਸ਼੍ਰੀ ਗੁਰਚਰਨ ਸਿੰਘ ਵੱਲੋਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੀਨੀਅਰ ਸਹਾਇਕ ਮੈਡਮ ਮਨਿੰਦਰ ਕੌਰ, ਬਲਵੰਤ ਸਿੰਘ, ਕਲਰਕ ਮਿਸ ਵੀਰਪਾਲ ਕੌਰ, ਕਲਰਕ ਮਿਸ ਗਗਨਦੀਪ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।ਵਿਦਾਇਗੀ ਸਮੇਂ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸ਼੍ਰੀ ਗੁਰਚਰਨ ਸਿੰਘ ਨੂੰ ਯਾਦਗਾਰੀ ਤੋਹਫਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਦੇ ਪਰਿਵਾਰਕ ਤੇ ਦਫਤਰ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।