5 Dariya News

ਡਿਪਟੀ ਕਮਿਸ਼ਨਰ ਨੇ ਮਲੇਰਕੋਟਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਸਮੇਤ ਕਈ ਹੋਰ ਸ਼ਖ਼ਸੀਅਤਾਂ

5 Dariya News

ਮਲੇਰਕੋਟਲਾ/ਸੰਗਰੂਰ 13-Jan-2021

ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ, 2021 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਸਮਾਰਕ ਵਾਲੀ ਦਾ ਦੌਰਾ ਕੀਤਾ।ਸ੍ਰੀ ਰਾਮਵੀਰ ਨੇ ਸਮਾਗਮ ਵਾਲੇ ਸਥਾਨ ’ਤੇ ਪਹੰਚੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਕਾਰਜ਼ਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਲਈ ਲੜੇ ਗਏ ਯੁੱਧ ਅਤੇ ਵਿਸ਼ਵ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਦੀ ਮਿਸਾਲ ਪੈਦਾ ਕਰਨ ਵਾਲੇ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ  ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਸਮੇਤ ਵਿਧਾਇਕ  ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ।ਇਸ ਮੌਕੇ ਐੱਸ. ਡੀ. ਐੱਮ. ਮਲੇਰੋਕਟਲਾ ਟੀ.ਬੈਨਿਥ,  ਸੰਜੀਵ ਸ਼ਰਮਾ ਡੀ.ਐਸ.ਪੀ, ਤਹਿਸੀਲਦਾਰ ਮਲੇਰੋਕਟਲਾ ਬਾਦਲਦੀਨ, ਐਸ.ਐਮ.ਓ ਜਸਵਿੰਦਰ ਸਿੰਘ, ਗੁਰਸੇਵਕ ਸਿੰਘ ਨਾਮਧਾਰੀ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।