5 Dariya News

ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨਾਂ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿੱਚ ਟਰੈਕਟਰ ਜਾਗਰੂਕਤਾ ਰੈਲੀ ਕੱਢੀ

ਰੈਲੀ ਦੀ ਸ਼ੁਰੂਆਤ ਵਿਧਾਇਕ ਪਿੰਕੀ ਵੱਲੋਂ ਸਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧ ਤੇ ਮੱਥਾ ਟੇਕ ਕੇ ਕੀਤੀ ਗਈ

5 Dariya News

ਫਿਰੋਜ਼ਪੁਰ 22-Jan-2021

ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨਾਂ ਨੇ ਵਿਧਾਇਕ ਫਿਰੋਜ਼ਪੁਰ ਸਹਿਰੀ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿੱਚ ਟਰੈਕਟਰ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਦੀ ਸ਼ੁਰੂਆਤ ਵਿਧਾਇਕ ਪਿੰਕੀ ਵੱਲੋਂ ਸਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧ ਤੇ ਮੱਥਾ ਟੇਕ ਕੇ ਕੀਤੀ ਗਈ। ਇਸ ਰੈਲੀ ਵਿੱਚ ਐੱਨ.ਸੀ.ਸੀ. ਦੇ ਕੈਡਿਟਾਂ ਵੱਲੋਂ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਹ ਟਰੈਕਟਰ ਜਾਗਰੂਕਤਾ ਰੈਲੀ ਦਾਣਾ ਮੰਡੀ ਫਿਰੋਜ਼ਪੁਰ ਸਹਿਰ ਤੋਂ ਹੁੰਦੀ ਹੋਈ ਸਹਿਰ ਦੇ ਵੱਖ-ਵੱਖ ਕੋਨਿਆਂ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਂਕ ਜਾ ਕੇ ਸਮਾਪਤ ਹੋਈ।ਰੈਲੀ ਵਿੱਚ ਲੋਕਾਂ ਵਿੱਚ ਇਨ੍ਹਾਂ ਜ਼ਿਆਦਾ ਉਤਸ਼ਾਹ ਸੀ ਕਿ 15 ਕਿਲੋਮੀਟਰ ਦੇ ਦਾਇਰੇ 'ਚ ਟਰੈਕਟਰ ਹੀ ਟਰੈਕਟਰ ਨਜ਼ਰ ਆ ਰਹੇ ਸਨ, ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਟਰੈਕਟਰਾਂ ਦਾ ਹੜ੍ਹ ਆ ਗਿਆ ਹੋਵੇ। ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਦਾ ਹੁਸੈਨੀਵਾਲਾ ਸ਼ਹੀਦਾਂ ਦੀ ਸਹਾਦਤ ਦੇ ਨਾਂ ਤੇ ਮਸ਼ਹੂਰ ਹੈ। ਉਨ੍ਹਾਂ ਕਿਹਾ ਕਿ ਇਹ ਉਹ ਧਰਤੀ ਹੈ ਜਿਸ ਧਰਤੀ ਤੇ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸਮਾਧਾਂ ਹਨ ਜਿਨ੍ਹਾ ਨੇ ਭਾਰਤ ਵਿੱਚੋਂ ਅੰਗਰੇਜ਼ਾਂ ਨੂੰ ਭਜਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਜੋ ਕੇਂਦਰ ਦੀ ਬੀਜੇਪੀ ਸਰਕਾਰ ਨੇ ਬਣਾਏ ਹਨ ਉਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲਵਾਂਗੇ। ਉਨ੍ਹਾਂ ਕਿਹਾ ਕਿ ਇਹ ਫਸਲਾਂ ਦੀ ਨਹੀਂ ਨਸਲਾਂ ਦੀ ਲੜਾਈ ਹੈ ਅਤੇ ਮੈਂ ਵਿਧਾਇਕ ਬਾਅਦ ਵਿੱਚ ਕਿਸਾਨ ਪਹਿਲਾ ਹਾਂ। ਵਿਧਾਇਕ ਪਿੰਕੀ ਨੇ ਕਿਹਾ ਕਿ 25 ਅਤੇ 26 ਤਰੀਕ ਨੂੰ ਕਿਸਾਨ ਵੀਰ, ਮਜ਼ਦੂਰ ਅਤੇ ਵਪਾਰੀ ਵਰਗ ਦਿੱਲੀ ਸ਼ਾਂਤਮਈ ਤਰੀਕੇ ਨਾਲ ਜਾਣਗੇ ਅਤੇ ਦਿੱਲੀ ਦੀ ਗੂੰਗੀ ਤੇ ਬੋਲੀ ਸਰਕਾਰ ਨੂੰ ਜੋ ਕੁੰਭਕਰਨੀ ਦੀ ਨੀਂਦ ਸੁੱਤੀ ਪਈ ਹੈ ਹਲੂਣਾਂ ਮਾਰ ਕੇ ਜਗਾਉਣਗੇ। ਉਨ੍ਹਾਂ ਨੇ ਲੋਕਾਂ ਨੂੰ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਰੈਲੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ ਤੇ ਸੀਨੀਅਰ ਐਡਵੋਕੇਟ ਗੁਲਸ਼ਨ ਮੌਂਗਾ ਨੇ ਕਿਹਾ ਕਿ ਜਿਵੇਂ ਸ਼ਹੀਦ ਭਗਤ ਸਿੰਘ ਨੇ ਆਪਣੀ ਇਨਕਲਾਬੀ ਸੋਚ ਨਾਲ ਅੰਗਰੇਜ਼ਾਂ ਤੋਂ ਭਾਰਤ ਨੂੰ ਆਜ਼ਾਦ ਕਰਵਾਇਆ ਸੀ ਉਸੇ ਤਰ੍ਹਾਂ ਪੰਜਾਬੀ ਲੋਕ ਦੇਸ਼ ਦੇ ਲੋਕਾਂ ਨੂੰ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਤੋਂ ਮੁਕਤ ਕਰਾ ਕੇ ਰਹਿਣਗੇ ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਗੇ।