ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
ਨੈਸ਼ਨਲ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
5 Dariya News
ਤਰਨ ਤਾਰਨ 25-Jan-2021
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਕੁਲਵੰਤ ਸਿੰਘ ਵਲੋਂ ਕੌਮੀ ਵੋਟਰ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰ ਜਾਗਰੂਕਤਾ ਲਈ ਦੂਤ ਦੇ ਤੌਰ ‘ਤੇ ਕੰਮ ਕਰਨ।ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕੌਮੀ ਵੋਟਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਸਾਡੇ ਦੇਸ਼ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਹਾਸਲ ਹੈ ਅਤੇ ਉਨਾਂ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨਾ ਦੇ ਨਾਲ ਨਾਲ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ।ਇਸ ਮੌਕੇ ਉਨਾਂ ਵਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਜਾਗਰੂਕਤਾ ਲਈ ਕਰਵਾਏ ਗਏ ਮੁਕਾਬਲਿਆਂ ਦੌਰਾਨ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਚੋਣ ਅਫਸਰ ਵਲੋਂ ਇਸ ਮੌਕੇ ਇਲੈਕਟ੍ਰੋਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਵੀ ਕੀਤੀ ਗਈ। ਭਾਰਤੀ ਚੋਣ ਕਮਿਸ਼ਨ ਵਲੋਂ ਪਹਿਲੇ ਪੜਾਅ ਤਹਿਤ 25 ਤੋਂ 31 ਜਨਵਰੀ ਤੱਕ ਨਵੇਂ ਵੋਟਰਾਂ ਨੂੰ ਆਪਣੇ ਇਲੈਕਟ੍ਰੋਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸੁਵਿਧਾ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਨਾਮ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।