ਕੈਪਟਨ ਬਾਵਾ ਬਣੇ ਯੂਥ ਅਕਾਲੀ ਦਲ ਮੁਹਾਲੀ ਸਹਿਰ ਦੇ ਪ੍ਰਧਾਨ
ਪਾਰਟੀ ਨੂੰ ਸਮਰਪਿਤ ਵਰਕਰਾਂ ਨੂੰ ਦਿੱਤੀ ਜਾਵੇਗੀ ਮਹੱਤਵਪੂਰਣ ਜ਼ਿੰਮੇਵਾਰੀ : ਐਡਵੋਕੇਟ ਪ੍ਰਿੰਸ
5 Dariya News
ਐਸ.ਏ.ਐਸ ਨਗਰ 29-Jan-2021
ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਪਾਰਟੀ ਵਰਕਰਾਂ ਨੂੰ ਪਾਰਟੀ ਵਿੱਚ ਮਹੱਤਵਪੂਰਣ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਲੋਕਾਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਸਹੀ ਢੰਗ ਨਾਲ ਉਤਸ਼ਾਹਿਤ ਕਰ ਸਕਣ, ਇਹ ਗੱਲ ਅੱਜ ਆਲ ਇੰਡੀਆ ਯੂਥ ਅਕਾਲੀ ਦਲ ਜਿਲਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ।ਐਡਵੋਕੇਟ ਪ੍ਰਿੰਸ ਨੇ ਮਿਹਨਤੀ ਨੌਜਵਾਨ ਅਕਾਲੀ ਆਗੂ ਕੈਪਟਨ ਰਮਨਦੀਪ ਸਿੰਘ ਬਾਵਾ ਨੂੰ ਮੁਹਾਲੀ ਕਾਰਪੋਰੇਸ਼ਨ ਲਈ ਯੂਥ ਅਕਾਲੀ ਦਲ ਦਾ ਪ੍ਰਧਾਨ ਨਾਮਜ਼ਦ ਕੀਤਾ ਹੈ। ਧਿਆਨ ਯੋਗ ਹੈ ਕਿ ਐਡਵੋਕੇਟ ਪ੍ਰਿੰਸ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਪਿਤ ਵਰਕਰਾਂ ਨੂੰ ਪਾਰਟੀ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੰਦੇ ਆ ਰਹੇ ਹਨ।ਗੱਲਬਾਤ ਦੌਰਾਨ ਐਡਵੋਕੇਟ ਪ੍ਰਿੰਸ ਨੇ ਕਿਹਾ ਕਿ ਮੋਹਾਲੀ ਕਾਰਪੋਰੇਸ਼ਨ ਦੀ ਚੋਣ ਵਿੱਚ ਯੁਵਾ ਨੇਤਾਵਾਂ ਦੀ ਅਹਿਮ ਭੂਮਿਕਾ ਹੈ।ਐਡਵੋਕੇਟ ਪ੍ਰਿੰਸ ਨੇ ਕਿਹਾ ਕਿ ਸਾਰੇ ਮੁਹੱਲਿਆਂ ਵਿੱਚ ਇਨ੍ਹਾਂ ਮੁਹਾਲੀ ਕਾਰਪੋਰੇਸ਼ਨ ਦੀ ਚੋਣ ਲਈ ਨੌਜਵਾਨ ਨੇਤਾਵਾਂ ’ਤੇ ਅਧਾਰਤ 121 ਮੈਂਬਰੀ ਕਮੇਟੀ ਬਣਾਈ ਗਈ ਹੈ। ਅੱਗੇ ਜਾ ਕੇ ਪਾਰਟੀ ਆਸਵੰਦ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰੇਗੀ ਅਤੇ ਵਾਰਡ ਵਾਈਜ਼ ਕਮੇਟੀਆਂ ਦਾ ਗਠਨ ਕਰਕੇ ਉਮੀਦਵਾਰ ਦੀ ਜਿੱਤ ਵਿੱਚ ਆਪਣੀ ਪ੍ਰਭਾਵਸ਼ਾਲੀ ਭੂਮਿਕਾ ਅਦਾ ਕਰੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੀਂ ਬਣੀ ਯੂਥ ਅਕਾਲੀ ਦਲ ਮੁਹਾਲੀ ਕਾਰਪੋਰੇਸ਼ਨ ਦੇ ਪ੍ਰਧਾਨ ਕੈਪਟਨ ਰਮਨਦੀਪ ਸਿੰਘ ਬਾਵਾ ਨੇ ਪਾਰਟੀ ਹਾਈ ਕਮਾਂਡ ਦੇ ਨੇਤਾਵਾਂ ਅਤੇ ਐਡਵੋਕੇਟ ਹਰਮਨਦੀਪ ਸਿੰਘ ਪ੍ਰਿੰਸ ਨੂੰ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ ਅਤੇ ਇਸ ਲਈ ਉਨ੍ਹਾਂ ਉਚੇਚੇ ਤੌਰ ਤੇ ਸ:ਸੁਖਬੀਰ ਸਿੰਘ ਬਾਦਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ - ਰਾਜਨੀਤਿਕ ਸਲਾਹਕਾਰ ਅਤੇ ਜ਼ਿਲ੍ਹਾ ਸਹਾਇਕ ਅਬਜ਼ਰਵਰ ਦੇ ਉਹ ਹਮੇਸ਼ਾਂ ਰਿਣੀ ਰਹਿਣਗੇ। ਬਾਵਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਮਹੱਤਵਪੂਰਣ ਜ਼ਿੰਮੇਵਾਰੀ ਸਦਕਾ ਉਹ ਲੋਕਾਂ ਵਿੱਚ ਜਾ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਮਾਣ ਨਾਲ ਜਿਤਾਉਣ ਵਿੱਚ ਭੂਮਿਕਾ ਨਿਭਾਉਣਗੇ।