ਨਿਰਮਲਾ ਦੇਵੀ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਨਵੀਂ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਮਾਨ, ਬੇਰੀ ਅਤੇ ਰਾਜਾ ਵਲੋਂ ਨਿਰਮਲਾ ਦੇਵੀ ਦੀ ਸਖ਼ਤ ਮਿਹਨਤ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
5 Dariya News
ਚੰਡੀਗੜ੍ਹ 04-Feb-2021
ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਨਵੀਂ ਡਾਇਰੈਕਟਰ ਸ੍ਰੀਮਤੀ ਨਿਰਮਲਾ ਦੇਵੀ ਨੇ ਅੱਜ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਵਿਧਾਇਕ ਸ੍ਰੀ ਰਜਿੰਦਰ ਬੇਰੀ ਅਤੇ ਮੇਅਰ ਜਲੰਧਰ ਮਿਊਂਸਪਲ ਕਾਰਪੋਰੇਸ਼ਨ ਸ੍ਰੀ ਜਗਦੀਸ਼ ਰਾਜ ਰਾਜਾ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਦਾ ਕਾਰਜ ਭਾਰ ਸੰਭਾਲ ਲਿਆ ਹੈ।ਨਵੀਂ ਨਿਯੁਕਤੀ ਲਈ ਸ੍ਰੀਮਤੀ ਨਿਰਮਲਾ ਦੇਵੀ ਨੂੰ ਵਧਾਈ ਦਿੰਦਿਆਂ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਮਾਨ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਧੰਨਵਾਦ ਕੀਤਾ। ਚੇਅਰਮੈਨ ਅਤੇ ਵਿਧਾਇਕ ਨੇ ਉਮੀਦ ਜਤਾਈ ਕਿ ਸ੍ਰੀਮਤੀ ਨਿਰਮਲਾ ਦੇਵੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਖ਼ਤ ਮਿਹਨਤ ਜਾਰੀ ਰੱਖਣਗੇ।ਇਸ ਮੌਕੇ ਸ੍ਰੀਮਤੀ ਨਿਰਮਲਾ ਦੇਵੀ ਨੇ ਮੁੱਖ ਮੰਤਰੀ, ਸ੍ਰੀ ਜਾਖੜ, ਵਿਧਾਇਕ, ਚੇਅਰਮੈਨ ਅਤੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਉਹ ਧੰਨਵਾਦੀ ਹਨ। ਉਹਨਾਂ ਨੇ ਇਸ ਵਿਸ਼ੇਸ਼ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਮਿਊਂਸਿਪਲ ਕਾਰਪੋਰੇਸ਼ਨ ਜਲੰਧਰ ਸ੍ਰੀ ਜਗਦੀਸ਼ ਰਾਜਾ, ਜਲੰਧਰ ਤੋਂ ਮਿਊਂਸਿਪਲ ਕੌਂਸਲਰ ਸ੍ਰੀ ਜਗਦੀਸ਼ ਡਕੋਹਾ, ਸ੍ਰੀ ਮਨਮੋਹਨ ਸਿੰਘ ਰਾਜੂ ਅਤੇ ਸ੍ਰੀਮਤੀ ਡੌਲੀ ਸੈਣੀ, ਸ੍ਰੀ ਜਗਜੀਤ ਜੀਤਾ, ਸ੍ਰੀ ਐਨ.ਕੇ. ਨਾਹਰ, ਸ੍ਰੀ ਐਨ.ਕੇ. ਮਹਿਤਾ, ਸ੍ਰੀ ਭਾਰਤ ਮਹਿਮਾ, ਸ੍ਰੀ ਸੁਨੀਲ ਦੱਤ ਬੌਬੀ, ਸ੍ਰੀ ਸ਼ਿਵ ਸ਼ਰਮਾ ਅਤੇ ਸ੍ਰੀ ਰਮਨ ਨਾਹਰ ਮੌਜੂਦ ਸਨ।