5 Dariya News

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵਲੋਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਦੀ ਨਿੰਦਾ

ਤੋਮਰ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ 2013 'ਚ ਪੰਜਾਬ ਵਿੱਚ ਕੰਟਰੈਕਟ ਫਾਰਮਿੰਗ ਐਕਟ ਬਣਾਉਦ ਵਾਲੀ ਅਕਾਲੀ-ਭਾਜਪਾ ਸਰਕਾਰ ਹੀ ਸੀ

5 Dariya News

ਜਲੰਧਰ 05-Feb-2021

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਨੂੰ ਬਦਨਾਮ ਕਰਨ, ਦੇਸ਼ ਵਿੱਚ ਅਲੱਗ ਥਲੱਗ ਕਰਨ ਅਤੇ ਇਕ ਗੜਬੜੀ ਵਾਲਾ ਸੂਬਾ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਸਾਜਿਸ਼ਾਂ ਦੀ ਨਿੰਦਾ ਕਰਦੇ ਹੋਏ ਇਸ ਨੂੰ ਲੋਕਤੰਤਰ ਦਾ ਗਲਾ ਘੁੱਟਣ ਦੀ ਘਿਨੌਣੀ ਸਾਜਿਸ਼ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਦੁਨੀਆਂ ਭਰ ਤੋਂ ਕਿਸਾਨ ਅੰਦੋਲਨ ਨੂੰ ਮਿਲ ਰਹੇ ਵੱਡੇ ਸਮਰਥਨ ਨੂੰ ਦੇਖਦੇ ਹੋਏ ਪੰਜਾਬ ਨੂੰ ਬਦਨਾਮ ਕਰਨ ਅਤੇ ਦੇਸ਼ ਨੂੰ ਵੰਡਣ ਦੀ ਸ਼ਾਜਿਸ ਰਚੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸ਼ਾਜਿਸ ਖਿਲਾਫ਼ ਇਕਜੁੱਟ ਹੋ ਕੇ ਅੱਗੇ ਆਉਣ ਅਤੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦੇਣ। ਇਸ ਦੌਰਾਨ ਰਾਜ ਸਭਾ ਵਿੱਚ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਦਿੱਤੇ ਗਏ ਬਿਆਨ 'ਤੇ ਪਲਟਵਾਰ ਕਰਦਿਆ ਉਨਾਂ ਕਿਹਾ ਕਿ ਤੋਮਰ ਸਦਣ ਵਿੱਚ ਇਹ ਦੱਸਣਾ ਭੁੱਲ ਗਏ ਕਿ ਪੰਜਾਬ ਵਿੱਚ ਸਾਲ 2013 ਦੌਰਾਨ ਕੰਟਰੈਕਟ ਫਾਰਮਿੰਗ ਕਾਨੁੰਨ ਲੈ ਕੇ ਆਉਣ ਵਾਲੀ ਅਕਾਲੀ-ਭਾਜਪਾ ਸਰਕਾਰ ਹੀ ਸੀ ਜਿਸ ਵਿੱਚ ਭਾਜਪਾ ਬਰਾਬਰ ਦੀ ਭਾਗੀਦਾਰ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਅਜਿਹਾ ਕਾਨੂੰਨ ਸੀ ਜਿਸ ਵਿੱਚ ਕੰਟਰੈਕਟ ਤੋਂ ਬਾਹਰ ਜਾਣ 'ਤੇ ਕਿਸਾਨਾਂ ਲਈ ਸਜ਼ਾ ਦੀ ਵਿਵਸਥਾ ਸੀ, ਪਰ ਕਿਸਾਨਾਂ ਦੇ ਭਾਰੀ ਵਿਰੋਧ ਦੇ ਚਲਦਿਆਂ ਇਹ ਕਾਨੂੰਨ ਨੂੰ ਲਾਗੂ ਨਹੀਂ ਹੋ ਸਕਿਆ।ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਖੁਸ਼ ਕਰਨ ਦੇ ਚੱਕਰ ਵਿੱਚ ਕੇਂਦਰ ਸਰਕਾਰ ਨੇ ਦੀ ਅਨਾਜ ਸੁਰੱਖਿਆ ਨੂੰ ਹੀ ਦਾਅ 'ਤੇ ਲਗਾ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਜਨਤਾ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਲੋਕਤੰਤਰ ਨੂੰ ਬਚਾਉਣ ਦੀ ਅਪੀਲ ਕੀਤੀ। ਸ੍ਰੀ ਜਾਖੜ ਨੇ ਕਿਹਾ ਕਿ ਇਹ ਮਾਮਲਾ ਕੇਵਲ ਕਿਸਾਨਾਂ ਦਾ ਹੀ ਨਹੀਂ ਬਲਕਿ ਪੂਰੇ ਲੋਕਤੰਤਰ ਦਾ ਹੈ , ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਇਸ ਮਸਲੇ ਉਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਨ ਸੁਰੱਖਿਆ ਨਾਲ ਸਮਝੌਤਾ ਹੋਇਆ ਤਾਂ ਅਨਾਜ ਦੀਆਂ ਕੀਮਤਾਂ ਆਸਮਾਨ 'ਤੇ ਪਹੁੰਚ ਜਾਦਗੀਆਂ।ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ, ਸ਼ੁਸ਼ੀਲ ਰਿੰਕੂ, ਅਵਤਾਰ ਹੈਨਰੀ ਜੂਨੀਅਰ, ਮੇਅਰ ਜਗਦੀਸ਼ ਰਾਜ ਰਾਜਾ ਅਤੇ ਹੋਰ ਵੀ ਮੌਜੂਦ ਸਨ।