5 Dariya News

ਤੇਜ਼ ਗਤੀ ਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਕੈਪਟਨ ਸਰਕਾਰ : ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਸਿੰਗਲਾ ਨੇ ਵਿਰਚੂਅਲ ਉਦਘਾਟਨ ਸਮਾਰੋਹ ਦੌਰਾਨ ਚੰਨੋ ’ਚ ਲਾਭਪਾਤਰੀਆਂ ਨੂੰ ਵੰਡੇ ਲੋੜੀਂਦੀਆਂ ਸੇਵਾਵਾਂ ਦੇ ਸਰਟੀਫਿਕੇਟ

5 Dariya News

ਚੰਨੋ (ਭਵਾਨੀਗੜ/ਸੰਗਰੂਰ) 09-Feb-2021

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਸੇਵਾ ਕੇਂਦਰਾਂ ਤਹਿਤ 56 ਹੋਰ ਨਾਗਰਿਕ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਨਾਂ ਸੇਵਾਵਾਂ ਦੀ ਵਿਰਚੂਅਲ ਸ਼ੁਰੂਆਤ ਕਰਨ ਮੌਕੇ ਪਿੰਡ ਚੰਨੋ ਵਿਖੇ ਰੱਖੇ ਗਏ ਜ਼ਿਲਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਲਾਭਪਾਤਰੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤਹਿਤ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸੇਵਾ ਕੇਂਦਰਾਂ ਰਾਹੀਂ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਪਹਿਲਾਂ ਤੋਂ ਮਿਲ ਰਹੀਆਂ ਸੇਵਾਵਾਂ ਵਿੱਚ 56 ਹੋਰ ਸੇਵਾਵਾਂ ਜੋੜੀਆਂ ਗਈਆਂ ਹਨ। ਉਨਾਂ ਦੱਸਿਆ ਕਿ ਅੱਜ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ਵਿਚ ਫਰਦ ਦੀ ਨਕਲ, ਪੁਲਿਸ ਵੱਲੋਂ ਦਿੱਤੀਆਂ ਜਾਂਦੀਆਂ 20 ਨਾਗਰਿਕ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ 35 ਸੇਵਾਵਾਂ ਸ਼ਾਮਲ ਹਨ। 

ਉਨਾਂ ਕਿਹਾ ਕਿ ਇਨਾਂ ਨੂੰ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਮੁੱਖ ਮਕਸਦ ਨਾਗਰਿਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਨਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਵਿਚ ਬੁਨਿਆਦੀ ਸਹੂਲਤਾਂ ’ਚ ਮਿਆਰੀ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਨਾਂ ਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਹਰ ਘਰ ਪਾਣੀ ਤੇ ਸਫ਼ਾਈ ਲਈ ਵੱਖਰਾ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਪੰਚਾਇਤਾਂ ਰਾਹੀਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਪੱਕੀਆਂ ਸੜਕਾਂ, ਬਿਹਤਰ ਸਿੱਖਿਆ ਤੇ ਸਿਹਤ ਸਹੂਲਤਾਂ ਤੋਂ ਇਲਾਵਾ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਾਂ ਕਿਹਾ ਕਿ ਖੇਡ ਸਟੇਡੀਅਮ ਤਿਆਰ ਕਰਵਾਉਣ ਦੇ ਨਾਲ-ਨਾਲ ਪਿੰਡਾਂ ਦੇ ਛੱਪੜਾਂ ਦਾ ਵੀ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ ਜਿਸ ਕਰਕੇ ਕਦੇ ਗੰਦਗੀ ਤੇ ਬਦਬੂ ਦਾ ਸਾਧਨ ਬਣ ਚੁੱਕੇ ਟੋਭੇ ਹੁਣ ਲੋਕਾਂ ਦੀ ਸੈਰਗਾਹ ਵਜੋਂ ਤਿਆਰ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਚੇਅਰਮੈਨ ਡੀ.ਪੀ.ਸੀ. ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਪਿ੍ਰੰਸੀਪਲ ਪੁਸ਼ਪਿੰਦਰ ਘਈ, ਪਿੰਡ ਦੀ ਪੰਚਾਇਤ ਅਤੇ ਸਰਕਾਰੀ ਸਕੂਲ ਦਾ ਹੋਰ ਸਟਾਫ਼ ਤੇ ਪਤਵੰਤੇ ਵੀ ਹਾਜ਼ਰ ਸਨ।