5 Dariya News

ਆਮ ਨੌਜਵਾਨਾਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇ ਕੇ ਕੈਪਟਨ ਸਰਕਾਰ ਨੇ ਕਾਇਮ ਕੀਤੀ ਮਿਸਾਲ

ਜਿਲ੍ਹੇ ਦੇ 5 ਬੇਰੁਜ਼ਗਾਰਾਂ ਨੂੰ ਮੌਕੇ ਤੇ ਸਰਟੀਫਿਕੇਟ ਦੇ ਕੇ ਕੀਤੀ ਸ਼ੁਰੂਆਤ

5 Dariya News

ਪਠਾਨਕੋਟ 24-Feb-2021

ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਵੀ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ। ਇਸ ਲੜ੍ਹੀ ਤਹਿਤ ਹੀ ਅੱਜ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ ਨਾਲ ਜਿਲ੍ਹਾ ਪੱਧਰੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਲ੍ਹੇ ਦੇ 05 ਲਾਭਪਾਤਰੀਆਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ। ਸੂਬਾ ਪੱਧਰੀ ਸਮਾਗਮ ਤਹਿਤ ਜਿੱਥੇ ਕਪੂਰਥਲਾ ਵਿਖੇ ਬਣਨ ਵਾਲੇ ਇੰਸਟੀਚਿਊਟ ਆਫ ਡਰਾਈਵਿੰਗ ਐਂਡ ਰਿਸਰਚ ਵੀਹਕਲ ਇੰਸਪੈਕਸਨ ਐਂਡ ਸਰਟੀਫੀਕੇਸਨ ਸੈਂਟਰ ਦਾ ਨੀਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਰੱਖਿਆ, ਓਥੇ ਸੂਬਾ ਪੱਧਰ ਉਤੇ ਕਰੀਬ 03 ਹਜਾਰ ਨੌਜਵਾਨਾਂ ਨੂੰ ਮਿੰਨੀ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੰਮ ਕਾਜ ਨੂੰ ਪੂਰਨ ਰੂਪ ਵਿੱਚ ਪਾਰਦਰਸੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਪਹਿਲਾਂ ਗੱਡੀਆਂ ਦੇ ਨੰਬਰ ਖਾਸ ਕਰ ਕੇ ਫੈਂਸੀ ਨੰਬਰਾਂ ਦੇ ਲੈਣ ਦੀ ਪ੍ਰਕਿਰਿਆ ਬਹੁਤ ਲੰਮੀ ਸੀ ਪਰ ਹੁਣ ਇਹ ਪ੍ਰਕਿਰਿਆ ਬਹੁਤ ਸਰਲ ਬਣਾਈ ਗਈ ਹੈ। ਇਸੇ ਤਰ੍ਹਾਂ ਲਾਇਸੈਂਸ ਬਨਾਉਣ ਸਬੰਧੀ ਤੇ ਹੋਰ ਕੰਮਾਂ ਨੂੰ ਆਨਲਾਈਨ ਕਰ ਕੇ ਸਰਲ ਅਤੇ ਪਾਰਦਰਸੀ ਬਣਾਇਆ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਹਿਤੈਸੀ ਸਰਕਾਰ ਹੈ ਤੇ ਇਹ ਗੱਲ ਇਸ ਤੋਂ ਸਾਫ ਹੋ ਗਈ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰਾਂ ਨੂੰ ਬੱਸਾਂ ਦੇ ਪਰਮਿਟ ਦਿੱਤੇ ਗਏ ਹਨ ਨਾ ਕੇ ਕਿਸੇ ਵਿਅਕਤੀ ਵਿਸੇਸ ਨੂੰ ਪਰਮਿਟ ਦਿੱਤੇ ਗਏ ਹਨ ਤੇ ਅੱਗੇ ਹੋਰ ਵੀ ਨੌਜਵਾਨਾਂ ਨੂੰ ਪਰਮਿਟ ਦੇ ਕੇ ਆਪਣੇ ਪੈਰਾਂ ‘ ਤੇ ਖੜ੍ਹੇ ਹੋਣ ਦਾ ਮੌਕਾ ਦਿੱਤਾ ਜਾਵੇਗਾ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿੱਚ ਹੋਏ ਸਮਾਗਮ ਦੌਰਾਨ ਵਧੀਕ  ਡਿਪਟੀ ਕਮਿਸਨਰ (ਜ) ਸ੍ਰੀ ਸੁਰਿੰਦਰ ਸਿੰਘ , ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਭਾਣੂ ਪ੍ਰਤਾਪ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।