5 Dariya News

ਯੁਵਕ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਯੋਜਨ

5 Dariya News

ਪਟਿਆਲਾ 24-Feb-2021

ਯੁਵਕ ਭਲਾਈ ਵਿਭਾਗ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ  ਵਿਖੇ ਪ੍ਰਿੰਸੀਪਲ ਡਾ. ਸਿਮਰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਰੈੱਡ ਰੀਬਨ ਕਲੱਬਾਂ ਦੇ ਵਲੰਟੀਅਰਾਂ ਲਈ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਮਾਨ ਨੇ ਪ੍ਰੋਗਰਾਮ ਦੇ ਵਿਸ਼ੇ ਤੇ ਰੂਪ ਰੇਖਾ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੋਂ ਸ. ਯਾਦਵਿੰਦਰ ਸਿੰਘ ਵਿਰਕ ਨੇ ਵਿਦਿਆਰਥੀਆਂ ਨਾਲ ਖੂਨਦਾਨ ਦੀ ਮਹੱਤਤਾ, ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ, ਏਡਜ਼ ਅਤੇ ਨਸ਼ਾ ਮੁਕਤੀ ਸੰਬੰਧੀ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਸਰਕਾਰੀ ਮਹਿੰਦਰਾ ਕਾਲਜ ਦੇ ਰੈੱਡ ਰੀਬਨ ਕਲੱਬ ਦੇ ਨੋਡਲ ਅਫਸਰ ਡਾ. ਸਵਿੰਦਰ ਸਿੰਘ ਰੇਖੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਫਲਸਫੇ ਸੰਬੰਧੀ ਵਿਚਾਰ ਪ੍ਰਗਟ ਕੀਤੇ। ਵਲੰਟੀਅਰ ਗੁਰਨੂਰ ਕੌਰ ਨੇ ਸੜਕ ਸੁਰੱਖਿਆ ਅਤੇ ਨਵਜੋਤ ਕੌਰ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਸੰਬੰਧੀ ਵਿਚਾਰ ਪ੍ਰਗਟ ਕੀਤੇ।ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਸੁਨੀਲ ਜੈਨ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਵੱਖ-ਵੱਖ ਕਾਲਜਾਂ ਤੋਂ 90 ਵਲੰਟੀਅਰ ਅਤੇ ਇੰਚਾਰਜ ਮੌਜੂਦ ਸਨ। ਪ੍ਰੋ. ਨਵਨੀਤ ਕੌਰ ਜੇ.ਜੀ, ਬਲਜੀਤ ਕੌਰ, ਗੁਰਸ਼ਰਨ ਸਿੰਘ ਬਰਾੜ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਨਰਿੰਦਰ ਕੌਰ, ਗੁਰਵਿੰਦਰ ਕੌਰ, ਪ੍ਰੋ. ਅਰੁਨਦੀਪ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮੀਤ ਸਿੰਘ, ਡਾ. ਰਾਜੀਵ ਸਾਰੇ ਨੋਡਲ ਅਫਸਰ ਰੈੱਡ ਰੀਬਨ ਕਲੱਬ ਹਾਜ਼ਰ ਸਨ।