5 Dariya News

ਸ਼ੂਗਰ ਦੀ ਰੋਕਥਾਮ ਲਈ ਜੀਵਨਸ਼ੈਲੀ ਵਿਚ ਤਬਦੀਲੀ ਦੀ ਲੋੜ : ਡਾ. ਗੁਰਦੀਪ ਸਿੰਘ ਕਪੂਰ

ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 04-Mar-2021

ਸ਼ਹੀਦ ਭਗਤ ਸਿੰਘ ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ‘ਪ੍ਰਚਾਰ ਵੈਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹ ਵੈਨ ਚਾਰ ਦਿਨ ਸ਼ਹੀਦ ਭਗਤ ਸਿੰਘ ਨਗਰ ਵਿਚ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ਕੈਂਸਰ, ਹਾਈਪਰਟੈਂਸ਼ਨ, ਸ਼ੂਗਰ ਅਤੇ ਸਟ੍ਰੋਕ ਵਰਗੀਆਂ ਭਿਆਨਕ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦਾ ਇਲਾਜ ਸਹਿਤ ਸੰਸਥਾਵਾਂ 'ਤੇ ਮੁਫ਼ਤ ਕੀਤਾ ਜਾਂਦਾ ਹੈ। ਛਾਤੀ ਵਿਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਨ, ਮੂੰਹ ਦੇ ਛਾਲੇ ਠੀਕ ਨਾ ਹੋਣਾ ਕੈਂਸਰ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ, ਫ਼ਸਲਾਂ ਉੱਤੇ ਜ਼ਿਆਦਾ ਕੀਟਨਾਸ਼ਕਾਂ ਦੀ ਵਰਤੋਂ ਕੈਂਸਰ ਦੇ ਕਾਰਨ ਹਨ।ਉਨ੍ਹਾਂ ਨੇ ਆਮ ਲੋਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਸ਼ੂਗਰ ਦੋ ਪ੍ਰਕਾਰ ਦੀ ਹੁੰਦੀ ਹੈ। ਟਾਇਪ 1 ਸ਼ੂਗਰ ਜ਼ਿਆਦਾਤਰ ਜਨਮ ਤੋਂ ਹੁੰਦੀ ਹੈ ਜਦੋਂਕਿ ਟਾਇਪ 2 ਸ਼ੂਗਰ ਦਾ ਕਾਰਨ ਮਾੜੀ ਜੀਵਨ ਸ਼ੈਲੀ ਹੈ। ਟਾਈਪ 2 ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਦੇ ਮੁੱਖ ਕਾਰਨ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਤਿ ਭੋਜਨ, ਤਣਾਅ ਅਤੇ ਪਰਵਿਾਰਕ ਇਤਹਿਾਸ ਹਨ। ਇਸ ਲਈ ਜ਼ਰੂਰੀ ਹੈ ਸੁੰਤਲਤਿ ਭੋਜਨ ਦੀ ਵਰਤੋਂ ਕੀਤੀ ਜਾਵੇ ਅਤੇ ਬਾਹਰੀ ਡੱਬਾਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ।ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ੂਗਰ ਨੂੰ ਕੰਟਰੋਲ ਕਰਕੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਹਿਤਮੰਦ ਖੁਰਾਕਾਂ ਨਾਲ ਸ਼ੂਗਰ ਨੂੰ  ਨਿਯੰਤਰਿਤ ਕੀਤਾ ਜਾ ਸਕਦਾ ਹੈ। ਵਾਰ-ਵਾਰ ਪਿਸ਼ਾਬ ਆਉਣਾ, ਅਚਾਨਕ ਭਾਰ ਘੱਟ ਜਾਣਾ, ਜ਼ਿਆਦਾ ਭੁੱਖ-ਪਿਆਸ ਲੱਗਣਾ, ਜ਼ਖਮ ਦਾ ਠੀਕ ਨਾ ਹੋਣਾ, ਥਕਾਵਟ ਆਦਿ ਸ਼ੂਗਰ ਦੀਆਂ ਨਿਸ਼ਾਨੀਆਂ ਹੁੰਦੀਆਂ ਹਨ। ਅਜਿਹੇ ਲੱਛਣ ਨਜ਼ਰ ਆਉਣ 'ਤੇ ਤਰੁੰਤ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਤਰਸੇਮ ਲਾਲ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਪ੍ਰਿੰਸ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।