5 Dariya News

ਜਲਾਲਾਬਾਦ ਤੇ ਫਾਜ਼ਿਲਕਾ ਦੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕੰਮਾਂ `ਚ ਤੇਜੀ ਲਿਆਉਣ ਲਈ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ

5 Dariya News

ਫਾਜ਼ਿਲਕਾ 15-Mar-2021

ਜ਼ਿਲੇ੍ਹ ਦੇ ਹਲਕਿਆਂ ਦੇ ਵਿਕਾਸ ਕਾਰਜਾਂ `ਚ ਤੇਜੀ ਲਿਆਉਣ ਲਈ ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਆਵਲਾ, ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਾਂਝੇ ਤੌਰ `ਤੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ ਤੇ ਯੋਜਨਾਵਾਂ ਤਹਿਤ ਹੋਣ ਵਾਲੇ ਵਿਕਾਸ ਕਾਰਜਾਂ `ਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ ਅਤੇ ਪੈਡਿੰਗ ਪਏ ਵਿਕਾਸ ਕੰਮਾਂ ਨੂੰ 31 ਮਾਰਚ 2021 ਤੱਕ ਹਰ ਹੀਲੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਫਾਜ਼ਿਲਕਾ ਵਿਧਾਇਕ ਸ. ਘੁਬਾਇਆ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਬਣਦਾ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਲਾਭ ਦੇਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਹਲਕਿਆਂ ਦੇ ਵਿਕਾਸ ਲਈ ਹਲਕਾ ਇੰਚਾਰਜਾਂ ਨੂੰ ਵੱਧ ਤੋਂ ਵੱਧ ਫੰਡ ਮੁਹੱਈਆ ਕਰਵਾ ਰਹੀ ਹੈ ਤਾਂ ਜ਼ੋ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।

ਵਿਧਾਇਕ ਜਲਾਲਾਬਾਦ ਸ੍ਰੀ ਆਵਲਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਜਲਾਲਾਬਾਦ ਵਿਖੇ ਪਖਾਣੇ ਬਣਾਉਣ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲਾਭਪਾਤਰੀਆਂ ਦੀ ਪੜਤਾਲ ਹੋ ਗਈ ਹੈ ਤੇ ਜ਼ੋ ਲਾਭਪਾਤਰੀ ਯੋਗ ਪਾਏ ਗਏ ਹਨ, ਉਨ੍ਹਾਂ ਲਾਭਪਾਤਰੀਆਂ ਦੇ ਘਰਾਂ `ਚ ਪਖਾਣੇ ਬਣਾਉਣ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਪਖਾਣੇ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਂਦਿਆਂ ਹੋਇਆ ਮਿਥੇ ਸਮੇਂ ਅੰਦਰ ਪਖਾਣੇ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਕਰਨ ਲਈ ਫੰਡ ਮੁਹੱਈਆ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਵਿਧਾਇਕਾਂ ਨੂੰ ਵਿਸ਼ਵਾਸ ਦਵਾਇਆ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਅਧੀਨ ਲਾਭ ਮੁਹੱਈਆ ਕਰਵਾਏ ਜਾ ਰਹੇ ਹਨ ਤੇ ਭਵਿੱਖ ਵਿਚ ਵੀ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਪੀਣ ਵਾਲੇ ਪਾਣੀ ਦੇ ਸ਼ੁੱਧ ਕੁਨੈਕਸ਼ਨ, 14ਵੇਂ ਵਿੱਤ ਕਮਿਸ਼ਨ ਤਹਿਤ ਹੋਣ ਵਾਲੇ ਵਿਕਾਸ ਕਾਰਜ, ਪਕੇ ਮਕਾਨ ਬਣਾਉਣ ਦਾ ਕੰਮ, ਮਗਨਰੇਗਾ ਸਕੀਮ ਤਹਿਤ ਪਿੰਡਾਂ ਵਿਚ ਹੋਣ ਵਾਲੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਜਿਸ ਵਿਚ ਪਾਰਕ, ਖੇਡ ਮੈਦਾਨ ਆਦਿ ਦੇ ਕੰਮ ਵੀ ਜਲਦ ਮੁਕੰਮਲ ਕਰਵਾਏ ਜਾ ਰਹੇ ਹਨ ਤਾਂ ਜ਼ੋ ਪਿੰਡਾਂ ਅੰਦਰ ਬਹੁਪੱਖੀ ਵਿਕਾਸ ਹੋ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਵਿਭਾਗ ਸ੍ਰੀ ਚਮਕ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਯੂਥ ਕਾਂਗਰਸ ਪ੍ਰਧਾਨ ਸ੍ਰੀ ਰੂਬੀ ਗਿਲ, ਸਕੱਤਰ ਜ਼ਿਲ੍ਹਾ ਪਰਿਸ਼ਦ ਸ. ਜਗਤਾਰ ਸਿੰਘ, ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਤੋਂ ਇਲਾਵਾ ਰਾਜਨੀਤਿਕ ਨੁਮਾਇੰਦੇ ਮੌਜੂਦ ਸਨ।