5 Dariya News

ਡਿਪਟੀ ਕਮਿਸ਼ਨਰ ਨੇ ਜ਼ੀਰਾ ਵਿਖੇ ਬਣੇ ਸਦਰ ਥਾਣੇ ਦੀ ਇਮਾਰਤ ਦਾ ਕੀਤਾ ਉਦਘਾਟਨ

ਚੰਡੀਗੜ੍ਹ ਵਿਖੇ ਵਰਚੁਅਲ ਸਮਾਗਮ ਰਾਹੀਂ ਰਾਜ ਵਿੱਚ ਬਣੇ ਨਵੇਂ ਪੁਲਿਸ ਥਾਣਿਆਂ ਦੀਆਂ ਇਮਾਰਤਾਂ ਦੇ ਕੀਤੇ ਉਦਘਾਟਨ

5 Dariya News

ਫਿਰੋਜ਼ਪੁਰ/ਜ਼ੀਰਾ 25-Mar-2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਅੱਜ ਵਰਚੂਅਲ ਸਮਾਗਮ ਰਾਹੀਂ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਤਹਿਤ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਰਾਜ ਦੇ 9 ਨਵੇਂ ਪੁਲਿਸ ਥਾਣਿਆਂ ਦੀਆਂ ਨਵੀਂਆਂ ਇਮਾਰਤਾਂ ਦਾ ਉਦਘਾਟਨ ਕੀਤਾ ਜਿਸ ਵਿਚ ਫਿਰੋਜ਼ਪੁਰ ਜ਼ਿਲੇ ਦੀ ਸਬ ਡਵੀਜ਼ਨ ਜ਼ੀਰਾ ਦੇ ਸਦਰ ਥਾਣਾ ਵੀ ਸ਼ਾਮਿਲ ਹੈ। ਇਸ ਥਾਣੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਭਾਗੀਰਥ ਮੀਨਾ ਵੀ ਹਾਜ਼ਰ ਸਨ।ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਵਰਚੁਅਲ (ਆਨਲਾਈਨ) ਸਮਾਗਮ ਰਾਹੀਂ 151 ਅਪਗ੍ਰੇਡਡ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਮਾਰਚ 2022 ਤੱਕ ਪੰਜਾਬ ਸਿਹਤ ਕੇਂਦਰਾਂ ਦੇ ਟੀਚੇ ਨੂੰ ਇਕ ਸਾਲ ਪਹਿਲਾਂ ਹੀ ਪੂਰਾ ਕਰ ਲਿਆ ਹੈ ਤਾਂਕਿ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੁਲਤਾਂ ਦਿੱਤੀਆਂ ਜਾ ਸਕਣ। ਉਨਾਂ ਨੇ ਕਿਹਾ ਕਿ ਇੰਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਸਰਕਾਰ ਨੇ 11.5 ਕਰੋੜ ਰੁਪਏ ਖਰਚ ਕੀਤੇ ਹਨ। ਉਨਾਂ ਨੇ ਦੱਸਿਆ ਕਿ ਇਹ ਕੇਂਦਰ ਦਿਹਾਤੀ ਖੇਤਰਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿਚ ਅਹਿਮ ਕੜੀ ਵਜੋਂ ਕੰਮ ਕਰ ਰਹੇ ਹਨ ਅਤੇ ਟੈਲੀ ਮੈਡੀਸਿਨ ਸੇਵਾਵਾਂ ਨੇ ਇੰਨਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵੀ ਵਾਧਾ ਕੀਤਾ ਹੋਇਆ ਹੈ। ਉਨਾਂ ਨੈ ਦੱਸਿਆ ਕਿ ਹੁਣ ਤੱਕ 2820 ਅਜਿਹੇ ਸਿਹਤ ਕੇਂਦਰ ਬਣ ਕੇ ਤਿਆਰ ਹੋ ਚੁੱਕੇ ਹਨ।ਇਸ ਮੌਕੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਵਿਚ ਸਥਾਪਿਤ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਤਰਜ ਤੇ ਹੀ ਸ਼ਹਿਰੀ ਖੇਤਰਾਂ ਵਿਚ ਵੀ 700 ਸਿਹਤ ਕੇਂਦਰ ਸਥਾਪਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਨਾਂ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿਚ ਜੱਚਾ ਬੱਚਾ ਦੀ ਮੌਤ ਦਰ ਘੱਟ ਕਰਦੇ ਹੋਏ ਸ਼ਹਿਰੀ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੁਲਤ ਮੁਹਈਆ ਕਰਵਾਉਣਾ ਹੈ। ਇਸ ਮੌਕੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਲੋਕਾਂ ਨਾਲ ਸਾਂਝੇ ਕਰਨ ਤੋਂ ਇਲਾਵਾ ਵਿਭਾਗ ਦੇ ਕਈ ਪ੍ਰੋਜੈਕਟ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਅਤੇ ਐਸ.ਡੀ.ਐਮ. ਅਮਿਤ ਗੁਪਤਾ ਵੀ ਹਾਜਰ ਸਨ।