5 Dariya News

ਵਿਧਾਇਕ ਅਮਲੋਹ ਰਣਦੀਪ ਸਿੰਘ ਨੇ ਨਵੇਂ ਬਨਣ ਵਾਲੇ ਤਹਿਸੀਲ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਵੱਲ ਇੱਕ ਹੋਰ ਕਦਮ ਉਠਾਇਆ

5 Dariya News

ਅਮਲੋਹ (ਫ਼਼ਤਹਿਗੜ੍ਹ ਸਾਹਿਬ) 25-Mar-2021

ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਵਿੱਚ ਵੱਡੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਕਈਆਂ ਦੇ ਉਦਘਾਟਨ ਵੀ ਕੀਤੇ ਗਏ।ਸਰਕਾਰ ਦੀ ਇਸੇ ਕੜੀ ਤਹਿਤ ਅਮਲੋਹ ਵਿਖੇ ਵਿਧਾਇਕ  ਰਣਦੀਪ ਸਿੰਘ ਨਾਭਾ 4 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ।ਇਸ ਮੌਕੇ ਵਿਧਾਇਕ ਨਾਭਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਤਰਜ਼ੀਹ ਦੇ ਰਹੀ ਹੈ ਤਾਂ ਜ਼ੋ ਲੋਕਾਂ ਨੂੰ ਆਧੁਨਿਕ ਸਹੂਲਤਾ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਬਣਾਏ ਜਾ ਰਹੇ ਹੈਲਥ ਐਂਡ ਵੈਲਨੈੱਸ ਸਕੀਮ ਤਹਿਤ ਮਰੀਜਾ ਨੂੰ ਮੁਫਤ ਦਵਾਈ ਦੇ ਨਾਲ-ਨਾਲ ਲੋਕਾਂ ਨੂੰ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ ਜਿਸ ਨਾਲ ਲੋਕ ਜਿਥੇ ਦਵਾਈਆਂ ਨਾਲ ਇਲਾਜ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਹਮੇਸ਼ਾਂ ਇਸ ਗੱਲ ਲਈ ਪਰੇਰਿਤ ਕੀਤਾ ਜਾਵੇਗਾ ਕਿ ਉਹ ਹੱਸਦੇ-ਹੱਸਦੇ ਹਰੇਕ ਬਿਮਾਰੀ ਦਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਇਹ ਲੰਮੇ ਸਮੇਂ ਮੰਗ ਸੀ ਕਿ ਅਮਲੋਹ ਵਿਖੇ ਨਵਾਂ ਤਹਿਸੀਲ ਕੰਪਲੈਕਸ ਬਣਾਇਆ ਜਾਵੇ ਤਾਂ ਉਨ੍ਹਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈ ਜਾ ਸਕਣ।ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਇਤਿਹਾਸ ਰਿਹਾ ਹੈ ਕਿ ਇਥੇ ਹਮੇਸ਼ਾਂ ਕਾਂਗਰਸ ਸਰਕਾਰ ਦੇ ਸਮੇਂ ਅੰਦਰ ਹੀ ਵਿਕਾਸ ਹੋਇਆ ਹੈ ਜਦੋਂ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਅਕਾਲੀਆਂ ਨੇ ਸ਼ਹੀਦਾਂ ਦੀ ਇਸ ਧਰਤੀ ਨੂੰ ਹਮੇਸ਼ਾਂ ਅੱਖੋਂ ਰੱਖਿਆ ਅਤੇ ਇਥੋਂ ਦਾ ਕੋਈ ਵੀ ਵਿਕਾਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਦੀ ਨੁਹਾਰ ਬਦਲੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅ਼ੰਮ੍ਰਿਤ ਕੌਰ ਗਿੱਲ, ਐਸ.ਡੀ.ਐਮ. ਸ਼੍ਰੀ ਆਨੰਦ ਸਾਗਰ ਸ਼ਰਮਾ, ਮਾਰਕੀਟ ਕਮੇਟੀ ਅਮਲੋਹ ਦੇ ਵਾਈਸ ਚੇਅਰਮੈਨ ਸ਼੍ਰੀ ਰਜਿੰਦਰ ਬਿੱਟੂ, ਵਿਧਾਇਕ ਦੇ ਪੀ.ਏ. ਸ਼੍ਰੀ ਰਾਮ ਕ੍ਰਿਸ਼ਨ ਭੱਲਾ, ਸ਼ਰਨ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।