5 Dariya News

ਹਰੇਕ ਨਾਗਰਿਕ ਨੂੰ ਕੋਰੋਨਾ ਵੈਕਸ਼ੀਨ ਦਾ ਟੀਕਾ ਜਰੂਰ ਲਗਵਾਉਣਾ ਚਾਹੀਦਾ ਹੈ : ਗੇਜਾ ਰਾਮ

ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕੋਵਿਡ-19 ਦਾ ਪਹਿਲਾ ਟੀਕਾ ਲਗਵਾਇਆ

5 Dariya News

ਫ਼ਤਹਿਗੜ੍ਹ ਸਾਹਿਬ 28-Mar-2021

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਤਹਿਤ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਸਿਵਲ ਹਸਪਤਾਲ ਵਿੱਚ ਕੋਵਿਡ-19 ਦਾ ਪਹਿਲਾ ਟੀਕਾ ਲਗਵਾਇਆ। ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਹਰੇਕ ਨਾਗਰਿਕ ਨੂੰ ਕੋਰੋਨਾ ਵਾਇਰਸ ਦਾ ਟੀਕਾ ਜਰੂਰ ਲਗਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ।  ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਸਮੂਹ ਪੰਜਾਬ ਵਾਸੀਆਂ ਨੂੰ  ਸਾਨੂੰ ਸਾਰਿਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਖਿਆਲ ਰੱਖਦੇ ਹੋਏ ਕਰੋਨਾ ਵੈਕਸੀਨ ਦਾ ਟੀਕਾ ਜਰੂਰ ਲਗਵਾਉਣਾ ਚਾਹੀਦਾ ਹੈ। ਇਸ ਮੋਕੇ ਸਿਵਲ ਹਸਪਤਾਲ ਦੇ ਡਾਕਟਰ ਦੀਪਕ ਗੋਇਲ, ਬਲਜਿੰਦਰ ਕੁਮਾਰ, ਵੀਰਪਾਲ ਕੌਰ ਤੋਂ ਇਲਾਵਾ ਰਜਤ ਅਰੋੜਾ, ਤਰੁਣ ਵਾਲੀਆ, ਅਮਿਤ ਕਲਿਆਣ ਵੀ ਮੌਜੂਦ ਸਨ |