ਐਸ ਏ ਐਸ ਨਗਰ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਬਲਬੀਰ ਸਿੰਘ ਸਿੱਧੂ
ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੀਬ 70 ਲੱਖ ਰੁਪਏ ਦੀ ਲਾਗਤ ਸੈਕਟਰ 70 ਅਤੇ 71 ਦੇ ਮਾਰਕਿਟ ਖੇਤਰ ਅਤੇ ਸੜਕਾਂ ਦੀ ਕਾਇਆ ਕਲਪ ਕੀਤੇ ਜਾਣ ਦੇ ਕੰਮ ਦੀ ਕਰਵਾਈ ਸ਼ੁਰੂਆਤ
5 Dariya News
ਐਸ ਏ ਐਸ ਨਗਰ 02-Apr-2021
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਐਸ ਏ ਐਸ ਨਗਰ ਦੇ ਮਾਰਕਿਟ ਖੇਤਰਾਂ ਅਤੇ ਸੜਕਾਂ ਦੀ ਉਚੇਚੇ ਤੌਰ ਉਤੇ ਕਾਇਆ ਕਲਪ ਕੀਤੀ ਜਾ ਰਹੀ ਹੈ। ਐਸ ਏ ਐਸ ਨਗਰ ਦੇ ਵਿਕਾਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਦਿੱਤੇ ਗਏ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਪੂਰੇ ਹੋ ਚੁੱਕੇ ਹਨ ਤੇ ਬਾਕੀ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਬਲਬੀਰ ਸਿੰਘ ਸਿੱਧੂ ਨੇ ਸੈਕਟਰ 70 ਦੀ ਮਾਰਕੀਟ ਵਿਖੇ ਸੈਕਟਰ 70 ਅਤੇ 71 ਦੇ ਮਾਰਕਿਟ ਖ਼ੇਤਰ ਅਤੇ ਸੜਕਾਂ ਦੀ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੇ ਜਾਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ।ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਸਦਕਾ ਲੋਕਾਂ ਦੀ ਮੰਗ ਪੂਰੀ ਹੋਈ ਹੈ ਤੇ ਉਹਨਾਂ ਦੀਆਂ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆਂ। ਉਹਨਾਂ ਕਿਹਾ ਕਿ ਐਸ ਏ ਐਸ ਨਗਰ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੇ ਨਾਲ ਨਾਲ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਵਿਸ਼ੇਸ ਉਪਰਾਲੇ ਜਾਰੀ ਹਨ। ਇਸ ਤੋਂ ਇਲਾਵਾਂ ਵੱਡੀ ਗਿਣਤੀ ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੜਾਅਵਾਰ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਹਨ ਤੇ ਪੰਜਾਬ ਨੂੰ ਮਾੜੇ ਵਿੱਤੀ ਹਾਲਾਤ ਵਿੱਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ।ਸ. ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਨਾਉਣ ਅਤੇ ਅੱਗੇ ਹੋ ਕੇ ਕੋਰੋਨਾ ਖਿ਼ਲਾਫ਼ ਜੰਗ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਪਾਬੰਦੀਆਂ ਲਾਈਆਂ ਗਈਆਂ ਹਨ, ਉਹ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਲੋਕਾਂ ਦੇ ਭਲੇ ਲਈ ਹੀ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾਉਣ।ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕਿਟ ਕਮੇਟੀ ਖਰੜ ਦੇ ਪ੍ਰਧਾਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮਲ ਗਰਗ ਕਮਿਸ਼ਨਰ,ਕੁਲਜੀਤ ਸਿੰਘ ਬੇਦੀ ਕੌਂਸਲਰ, ਪਰਮੋਦ ਮਿੱਤਰਾ ਕੌਂਸਲਰ, ਗੁਰਦੇਵ ਸਿੰਘ ਚੌਹਾਨ , ਮੁਕੇਸ਼ ਗਰਗ ਚੀਫ਼ ਇੰਜੀਨੀਅਰ, ਐਕਸੀਅਨ ਐਨ ਐਸ ਦਾਲਮ ਤੇ ਅਵਨੀਤ ਕੌਰ, ਨੀਲਮ ਮਹਿਮੀ, ਪਵਨ ਕੁਮਾਰ ਤੇ ਵਰਿੰਦਰ ਕੁਮਾਰ ਹਾਜ਼ਰ ਸਨ।