5 Dariya News

ਐਂਟੀ ਡਰੱਗ ਕੰਪੇਨ ਤਹਿਤ ਬੱਡੀਜ਼ ਦੇ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ

ਪਹਿਲਾ,ਦੂਜਾ,ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਨਗਦ 2100, 1500 ਤੇ 1250 ਦੇ ਇਨਾਮ ਦਿੱਤੇ

5 Dariya News

ਫ਼ਰੀਦਕੋਟ 17-Apr-2021

ਫ਼ਰੀਦਕੋਟ ਜ਼ਿਲੇ ਅੰਦਰ ਐਂਟੀ ਡਰੱਗ ਕੰਪੇਨ ਤਹਿਤ ਜ਼ਿਲੇ ਦੇ ਵਿਦਿਆਰਥੀਆਂ ਨੂੰ  ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਬਣਾਏ ਬੱਡੀਜ਼ ਗਰੁੱਪਾਂ 'ਚ ਸ਼ਾਮਲ ਵਿਦਿਆਰਥੀਆਂ ਦੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਮਲ ਕੁਮਾਰ ਸੇਤੀਆ ਦੀ ਯੋਗ ਸਰਪ੍ਰਸਤੀ ਅਤੇ ਐੱਸ.ਡੀ.ਐੱਮ.ਮਿਸ ਪੂਨਮ ਸਿੰਘ ਦੀ ਯੋਗ ਅਗਵਾਈ ਹੇਠ ਪੇਂਟਿੰਗ ਅਤੇ ਸਲੋਗਨ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ ।ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸੱਤਪਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਦੀ ਦੇਖ-ਰੇਖ ਹੇਠ ਕਰਵਾਏ | ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜ਼ਿਲੇ ਸਮੂਹ ਸਕੂਲਾਂ ਅੰਦਰ ਸਕੂਲ ਮੁਖੀਆਂ, ਸੀਨੀਅਰ ਬੱਡੀਜ਼, ਸਕੂਲ ਨੋਡਲ ਅਫ਼ਸਰਾਂ ਵੱਲੋਂ ਨਿਰੰਤਰ ਬੱਚਿਆਂ ਨੂੰ  ਨਸ਼ਿਆਂ ਤੇ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਖੁਦ ਨਸ਼ੇ ਤੋਂ ਦੂਰ ਰਹਿਣ ਦੇ ਦੂਜਿਆਂ ਨੂੰ  ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਪ੍ਰੇਰਿਤ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨੁੱਕੜ ਨਾਟਕ, ਪੇਂਟਿੰਗ,ਸਲੋਗਨ, ਲੇਖ, ਕਵਿਤਾ, ਗੀਤ, ਭਾਸ਼ਣ, ਪੇਪਰ ਰੀਡਿੰਗ, ਸਕਿੱਟਾਂ, ਕੋਰੀਓਗ੍ਰਾਫ਼ੀ ਰਾਹੀਂ ਨਿਰੰਤਰ ਨਸ਼ਿਆਂ ਖਿਲਾਫ਼ ਚੇਤਨਾ ਪੈੱਦਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਨਲਾਈਨ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ  ਨਸ਼ਿਆਂ ਦੇ ਖਾਤਮੇ ਵਾਸਤੇ ਪੰਜਾਬ ਸਿਰਜਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ । ਸਿੱਖਿਆ ਵਿਭਾਗ ਦੇ ਜ਼ਿਲਾ ਨੋਡਲ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਆਨਲਾਈਨ ਕਰਵਾਏ ਮੁਕਾਬਲਿਆਂ ਦੇ ਅੰਤਿਮ ਨਤੀਜੇ ਇਸ ਪ੍ਰਕਾਰ ਰਹੇ ਹਨ: ਪੇਂਟਿੰਗ ਸਰਕਾਰੀ ਸਕੂਲਾਂ ਦੇ ਮੁਕਾਬਲੇ 'ਚ ਮਨਪ੍ਰੀਤ ਕੌਰ ਸ.ਸ.ਸ.ਸ.ਪੱਖੀਕਲਾਂ ਨੇ ਪਹਿਲਾ, ਕ੍ਰਮਵਾਰ ਸੁਖਮਨ ਕੌਰ ਅਤੇ ਮੁਸਕਾਨ ਦੋਹੇਂ ਸ.ਹ.ਸ.ਦੇਵੀਵਾਲਾ ਨੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਪੇਂਟਿੰਗ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ 'ਚ  ਹਰਨੂਰ ਕੌਰ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਗਰਸ਼ਾਨ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ ਅਤੇ ਖੁਸ਼ੀ ਸ਼ਰਮਾ ਗਾਂਧੀ ਮਾਡਲ ਸੀ.ਸੈ.ਸਕੂਲ ਕੋਟਕਪੂਰਾ ਨੇ ਤੀਜਾ ਸਥਾਨ ਹਾਸਲ ਕੀਤਾ । ਸਲੋਗਨ ਸਰਕਾਰੀ ਸਕੂਲਾਂ ਦੇ ਮੁਕਾਬਲੇ 'ਚ ਖੁਸ਼ਦੀਪ ਕੌਰ ਸ.ਹ.ਸ.ਡੋਡ ਨੇ ਪਹਿਲਾ, ਮਨਪ੍ਰੀਤ ਕੌਰ ਸ.ਸ.ਸ.ਸ.ਪੱਖੀ ਕਲਾਂ ਨੇ ਦੂਜਾ ਅਤੇ ਰਾਜਵੀਰ ਕੌਰ ਸ.ਹ.ਸ.ਡੋਡ ਨੇ ਤੀਜਾ ਸਥਾਨ ਹਾਸਲ ਕੀਤਾ ।ਸਲੋਗਨ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ 'ਚ ਅਨਮੋਲ ਸੰਧੂ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਬਰਿੰਕਲ ਸ਼ਰਮਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ ਅਤੇ ਰੀਆ ਗੋਇਲ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਤੀਜਾ ਸਥਾਨ ਹਾਸਲ ਕੀਤਾ । ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ  ਕ੍ਰਮਵਾਰ ਪਹਿਲੇ, ਦੂਜੇ,ਤੀਜੇ ਸਥਾਨ ਲਈ 2100,1500,1250 ਰੁਪਏ ਦੇ ਨਗਦ ਇਨਾਮ ਤੇ ਯਾਦਗਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਜੇਤੂਆਂ ਨੂੰ  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸੱਤਪਾਲ, ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ, ਜ਼ਿਲਾ ਸਿੱਖਿਆ ਅਫ਼ਸਰ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੇ ਮਿਲ ਕੇ ਸਨਮਾਨਿਤ ਕੀਤਾ । ਉਨ੍ਹਾਂ ਵਿਦਿਆਰਥੀਆਂ ਨੂੰ  ਨਸ਼ੇ ਦੇ ਕੋਹੜ ਨੂੰ  ਸਮਾਜ 'ਚ ਕੱਢਣ ਵਾਸਤੇ ਉਤਸ਼ਾਹਿਤ ਕੀਤਾ ।ਇਸ ਮੁਕਾਬਲੇ ਦੀ ਸਫ਼ਲਤਾ ਲਈ ਸਤਿਗੁਰ ਸਿੰਘ ਸਟੈਨੋ, ਅਮਿ੍ੰਤਪਾਲ ਸਿੰਘ ਕੋਟਕਪੂਰਾ, ਰੂਪ ਸਿੰਘ ਦੋਵੇ ਜੂਨੀਅਰ ਸਹਾਇਕ ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਨਵਜੋਤ ਕੌਰ ਸਾਇੰਸ ਮਿਸਟ੍ਰੈੱਸ ਨੇ ਵੱਡਮੁੱਲਾ ਯੋਗਦਾਨ ਦਿੱਤਾ । ਇਸ ਮੌਕੇ ਜੇਤੂ ਵਿਦਿਆਰਥੀਆਂ ਦੇ ਨਾਲ ਸਬੰਧਤ ਸਕੂਲਾਂ ਦੇ ਅਧਿਆਪਕ ਵੀ ਸ਼ਾਮਲ ਸਨ ।ਇਸ ਮੌਕੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ।